ਪੰਜਾਬ ਪਹੁੰਚਦਿਆਂ ਹੀ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, ਕੈਨੇਡਾ 'ਚ ਨੌਜਵਾਨ ਪੁੱਤ ਨਾਲ ਵਾਪਰ ਗਿਆ ਭਾਣਾ

Wednesday, Nov 29, 2023 - 12:28 AM (IST)

ਪੰਜਾਬ ਪਹੁੰਚਦਿਆਂ ਹੀ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, ਕੈਨੇਡਾ 'ਚ ਨੌਜਵਾਨ ਪੁੱਤ ਨਾਲ ਵਾਪਰ ਗਿਆ ਭਾਣਾ

ਦਿੜ੍ਹਬਾ ਮੰਡੀ (ਅਜੈ) : ਦਿੜ੍ਹਬਾ ਦੇ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ (28) ਕਰੀਬ 5 ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਸੋਮਵਾਰ ਸ਼ਾਮ ਨੂੰ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦੇ ਮਾਤਾ-ਪਿਤਾ ਕੈਨੇਡਾ ਤੋਂ ਆਪਣੇ ਪੁੱਤਰ ਕੋਲੋਂ ਵਾਪਸ ਪੰਜਾਬ ਆਏ ਸੀ।

ਮਨਪ੍ਰੀਤ ਸਿੰਘ ਦੇ ਪਿਤਾ ਹਰਕੇਸ਼ ਸਿੰਘ ਰਿਟਾਇਰਡ ਪੁਲਸ ਮੁਲਾਜ਼ਮ ਨੇ ਦੱਸਿਆ ਕਿ ਉਹ ਆਪਣੇ ਪੁੱਤਰ, ਨੂੰਹ ਤੇ ਪੋਤਰੇ ਨਾਲ ਸਾਢੇ 5 ਮਹੀਨੇ ਕੈਨੇਡਾ ਦੇ ਐਡਮੈਂਟਨ ਸ਼ਹਿਰ 'ਚ ਬਿਤਾ ਕੇ ਸੋਮਵਾਰ ਦੀ ਸ਼ਾਮ ਨੂੰ ਵਾਪਸ ਆਏ ਸਨ ਕਿ ਘਰ ਪਹੁੰਚਦੇ ਹੀ ਮਨਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਦਾ ਸੁਨੇਹਾ ਆਇਆ ਕਿ ਮਨਪ੍ਰੀਤ ਸਿੰਘ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : 16 ਦਿਨਾਂ ਬਾਅਦ ਮਿਲੀ ਸਫ਼ਲਤਾ, ਰੈਸਕਿਊ ਆਪ੍ਰੇਸ਼ਨ ਰਾਹੀਂ ਸੁਰੰਗ 'ਚੋਂ ਬਾਹਰ ਆਏ 18 ਮਜ਼ਦੂਰ

ਪੀੜਤ ਪਿਤਾ ਨੇ ਅੱਗੇ ਕਿਹਾ ਕਿ ਉਸ ਦੇ ਪੁੱਤਰ ਨਾਲ ਉਨ੍ਹਾਂ ਦੀ ਦਿੱਲੀ ਏਅਰਪੋਰਟ ਅਤੇ ਪੰਜਾਬ ਨੂੰ ਆਉਦੇ ਸਮੇਂ ਰਸਤੇ ਵਿੱਚ ਵੀ ਗੱਲਬਾਤ ਹੋਈ ਸੀ, ਜਿਸ ਕਰਕੇ ਉਨ੍ਹਾਂ ਨੂੰ ਯਕੀਨ ਹੀ ਨਹੀਂ ਹੋ ਰਿਹਾ ਕਿ ਉਨ੍ਹਾਂ ਦਾ ਪੁੱਤ ਉਨ੍ਹਾਂ ਨੂੰ ਹਮੇਸ਼ਾ ਲਈ ਛੱਡ ਕੇ ਚਲਾ ਗਿਆ ਹੈ। ਅਚਾਨਕ ਦੁੱਖਾਂ ਦੇ ਟੁੱਟੇ ਪਹਾੜ ਕਾਰਨ ਪੂਰਾ ਪਰਿਵਾਰ ਸਦਮੇ ਵਿੱਚ ਹੈ। ਪਰਿਵਾਰ ਮਨਪ੍ਰੀਤ ਦੀ ਮ੍ਰਿਤਕ ਦੇਹ ਨੂੰ ਦਿੜ੍ਹਬਾ ਲਿਆਉਣ ਲਈ ਵਾਪਸ ਕੈਨੇਡਾ ਜਾਣ ਲਈ ਦੀ ਤਿਆਰੀ ਕਰ ਰਿਹਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News