ਲਾਸ਼ ਬਣ ਮੁੜਿਆ ਮਾਪਿਆਂ ਦਾ ਇਕਲੌਤਾ ਪੁੱਤ, 4 ਸਾਲ ਪਹਿਲਾਂ ਹੀ ਗਿਆ ਸੀ ਕੈਨੇਡਾ

Tuesday, Oct 24, 2023 - 08:27 PM (IST)

ਲਾਸ਼ ਬਣ ਮੁੜਿਆ ਮਾਪਿਆਂ ਦਾ ਇਕਲੌਤਾ ਪੁੱਤ, 4 ਸਾਲ ਪਹਿਲਾਂ ਹੀ ਗਿਆ ਸੀ ਕੈਨੇਡਾ

ਬੰਡਾਲਾ (ਜਗਤਾਰ) : ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੰਡਾਲਾ ਦਾ 24 ਸਾਲਾ ਅਰਵਿੰਦਰ ਸਿੰਘ, ਜੋ 4 ਸਾਲ ਪਹਿਲਾਂ ਸੁਨਹਿਰੀ ਭਵਿੱਖ ਲਈ ਕੈਨੇਡਾ ਗਿਆ ਸੀ, ਦੀ ਬੀਤੇ ਸਤੰਬਰ ਮਹੀਨੇ 'ਚ ਕੈਨੇਡਾ ਦੇ ਵਿਨੀਪੈਗ ਸ਼ਹਿਰ 'ਚ ਕਾਰ ਐਕਸੀਡੈਂਟ ਦੌਰਾਨ ਮੌਤ ਹੋ ਗਈ ਸੀ, ਦੀ ਅੱਜ ਮ੍ਰਿਤਕ ਦੇਹ ਪਿੰਡ ਬੰਡਾਲਾ ਪੁੱਜਣ ’ਤੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 50 PCS ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ List

ਜ਼ਿਕਰਯੋਗ ਹੈ ਕਿ ਅਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਇਕ ਮਹੀਨੇ ਬਾਅਦ ਪਿੰਡ ਪੁੱਜੀ ਹੈ। ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜੋ 20 ਸਾਲ ਦੀ ਉਮਰ 'ਚ ਕੈਨੇਡਾ ਪੜ੍ਹਾਈ ਦੇ ਬੇਸ ’ਤੇ ਗਿਆ ਸੀ। ਉਸ ਨੂੰ ਕੈਨੇਡਾ ਗਏ ਲਗਭਗ 4 ਸਾਲ ਹੋ ਗਏ ਸਨ ਅਤੇ ਉਹ ਜਲਦ ਹੀ ਕੈਨੇਡਾ ਪੀ.ਆਰ. ਹੋਣ ਵਾਲਾ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ, ਜੋ ਦੇਖਿਆ ਨਹੀਂ ਸੀ ਜਾ ਰਿਹਾ। ਇਸ ਮੌਕੇ ਹਰ ਅੱਖ ਨਮ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News