ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਮਲੇਸ਼ੀਆ ''ਚ ਮੌਤ, ਇਕ ਹਫ਼ਤੇ ਬਾਅਦ ਭੈਣ ਦਾ ਵਿਆਹ ਕਰਨ ਆਉਣਾ ਸੀ ਪੰਜਾਬ

Wednesday, Oct 18, 2023 - 12:24 AM (IST)

ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਮਲੇਸ਼ੀਆ ''ਚ ਮੌਤ, ਇਕ ਹਫ਼ਤੇ ਬਾਅਦ ਭੈਣ ਦਾ ਵਿਆਹ ਕਰਨ ਆਉਣਾ ਸੀ ਪੰਜਾਬ

ਗੁਰਦਾਸਪੁਰ (ਹਰਮਨ) : ਕਸਬਾ ਕਾਹਨੂੰਵਾਨ ਬਲਾਕ ਦੇ ਬੇਟ ਖੇਤਰ ਦੇ ਪਿੰਡ ਦਾਤਾਰਪੁਰ ਦੇ ਵਿਦੇਸ਼ ਗਏ ਨੌਜਵਾਨ ਦੀ ਮੌਤ ਦੀ ਦੁੱਖਦਾਈ ਸੂਚਨਾ ਮੰਗਲਵਾਰ ਪਰਿਵਾਰ ਨੂੰ ਮਿਲੀ, ਜਿਸ ਕਾਰਨ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਜਨਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅਨਿਲ ਸਿੰਘ (37) ਪਿਛਲੇ ਕਰੀਬ 12 ਸਾਲ ਤੋਂ ਰੁਜ਼ਗਾਰ ਲਈ ਮਲੇਸ਼ੀਆ ਗਿਆ ਹੋਇਆ ਸੀ ਅਤੇ ਛੁੱਟੀ ਕੱਟਣ ਤੋਂ ਬਾਅਦ ਕਰੀਬ 3 ਮਹੀਨੇ ਪਹਿਲਾਂ ਹੀ ਵਾਪਸ ਮਲੇਸ਼ੀਆ ਗਿਆ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪ੍ਰੇਮੀ ਨਾਲ ਮਿਲ ਕੇ ਔਰਤ ਨੇ ਵੇਚਿਆ ਡੇਢ ਸਾਲ ਦਾ ਬੱਚਾ, 4 ਔਰਤਾਂ ਸਣੇ 6 ਖ਼ਿਲਾਫ਼ ਕੇਸ ਦਰਜ

ਉਨ੍ਹਾਂ ਦੱਸਿਆ ਕਿ ਹੁਣ ਉਸ ਦੀ ਭੈਣ ਦਾ ਵਿਆਹ ਰੱਖਿਆ ਹੋਇਆ ਹੈ। ਇਸ ਲਈ ਉਸ ਦਾ ਇਕ ਹਫ਼ਤੇ ਤੱਕ ਵਾਪਸ ਆਉਣ ਦਾ ਪ੍ਰੋਗਰਾਮ ਸੀ ਪਰ ਅਚਾਨਕ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੀ ਕਿਸੇ ਕਾਰਨ ਮੌਤ ਹੋ ਗਈ ਹੈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਅਜਿਹੇ ਸਮੇਂ 'ਚ ਜਿੱਥੇ ਪਰਿਵਾਰ ਵਿੱਚ ਵਿਆਹ ਦੀਆਂ ਖੁਸ਼ੀਆਂ ਦਾ ਮਾਹੌਲ ਚੱਲ ਰਿਹਾ ਸੀ ਤਾਂ ਅਚਾਨਕ ਅਜਿਹੀ ਦੁੱਖਦਾਈ ਖ਼ਬਰ ਮਿਲਣ ’ਤੇ ਘਰ ਵਾਲਿਆਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਵਾਪਸ ਮੰਗਵਾਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਮ੍ਰਿਤਕ ਆਪਣੇ ਪਿੱਛੇ ਪਤਨੀ, 2 ਪੁੱਤਰੀਆਂ ਤੇ ਮਾਪਿਆਂ ਨੂੰ ਛੱਡ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News