ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪਿੰਡ ਮੌਲਵੀ ਵਾਲਾ ਦੇ ਨੌਜਵਾਨ ਦੀ ਮੌਤ

Thursday, Mar 28, 2024 - 04:59 AM (IST)

ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪਿੰਡ ਮੌਲਵੀ ਵਾਲਾ ਦੇ ਨੌਜਵਾਨ ਦੀ ਮੌਤ

ਪਾਤੜਾਂ (ਚੋਪੜਾ)– ਪੰਜਾਬ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਪਾਤੜਾਂ ਇਲਾਕੇ ਤੱਕ ਵੀ ਪਹੁੰਚ ਗਿਆ ਹੈ। ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਮੌਲਵੀ ਵਾਲਾ ਵਿਖੇ ਸ਼ਰਾਬ ਪੀਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਨਾਰਾਜ਼ਗੀ ਦੇ ਕੀ ਕਾਰਨ ਰਹੇ?

ਮ੍ਰਿਤਕ ਮਿੱਠੂ ਸਿੰਘ ਦੇ ਪੁੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਮਜ਼ਦੂਰੀ ਦਾ ਕੰਮ ਕਰਕੇ ਪਰਿਵਾਰ ਪਾਲ ਰਿਹਾ ਸੀ ਤੇ ਸ਼ਰਾਬ ਪੀਣ ਦਾ ਆਦੀ ਸੀ। ਬੀਤੀ ਕੱਲ ਸ਼ਾਮ ਉਹ ਘਰੋਂ ਬਾਹਰ ਗਿਆ ਤੇ ਰਾਤ 8 ਵਜੇ ਦੇ ਕਰੀਬ ਸ਼ਰਾਬੀ ਹਾਲਤ ’ਚ ਘਰ ਆਇਆ ਤੇ ਸੌਂ ਗਿਆ।

ਜਦੋਂ ਸਵੇਰੇ ਉਠਿਆ ਤਾਂ ਉਸ ਨੂੰ ਉਲਟੀਆਂ ਲੱਗ ਗਈਆਂ। ਬਾਅਦ ਦੁਪਹਿਰ 2 ਵਜੇ ਦੇ ਕਰੀਬ ਉਸ ਨੂੰ ਅਚਾਨਕ ਘਬਰਾਹਟ ਮਹਿਸੂਸ ਹੋਈ। ਜਦੋਂ ਉਹ ਕੱਪੜੇ ਬਦਲ ਰਿਹਾ ਸੀ ਤਾਂ ਅਚਾਨਕ ਡਿੱਗ ਜਾਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News