ਚਿੱਟੇ ਨੇ ਲਈ 24 ਸਾਲਾ ਨੌਜਵਾਨ ਦੀ ਜਾਨ, 4 ਭੈਣਾਂ ਦਾ ਸੀ ਇਕਲੌਤਾ ਭਰਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

Sunday, Jun 23, 2024 - 07:17 PM (IST)

ਮੋਗਾ (ਕਸ਼ਿਸ਼)- ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਵੇਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂ ਵੱਡੇ-ਵੱਡੇ ਦਾਅਵੇ ਕਰਕੇ ਸੱਤਾ 'ਤੇ ਕਾਬਜ਼ ਹੋਣ 'ਚ ਕਾਮਯਾਬ ਹੋ ਗਏ ਹਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਦੱਸਦੀ ਹੈ। ਹਰ ਰੋਜ਼ ਪੰਜਾਬ ਦੇ ਕਿਸੇ ਨਾ ਕਿਸੇ ਕੋਨੇ ਤੋਂ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਹੋਣ ਦੀ ਖ਼ਬਰਾਂ ਆ ਰਹੀਆਂ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮੋਗਾ ਜ਼ਿਲ੍ਹੇ ਦੇ ਨਾਲ ਲੱਗਦੇ ਪਿੰਡ ਬੋਹਾਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਚਿੱਟੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਉਮਰ 24 ਸਾਲ ਸੀ ਅਤੇ ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਪੁਲਸ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚੇ ਸਨ ਤਾਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਪੁਲਸ ਮੁਲਾਜ਼ਮਾਂ 'ਤੇ ਗੁੱਸਾ ਭੜਕ ਗਿਆ। ਇਸ ਦੌਰਾਨ ਪੁਲਸ ਇਹ ਕਹਿੰਦੀ ਨਜ਼ਰ ਆਈ ਕਿ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਅਤੇ ਇਸ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ। 

PunjabKesari
ਉਥੇ ਹੀ ਮ੍ਰਿਤਕ ਵਰਿੰਦਰ ਸਿੰਘ (ਗੋਲੂ) ਦੇ ਰਿਸ਼ਤੇਦਾਰ ਗੁਰਨਾਮ ਸਿੰਘ ਅਤੇ ਪਿੰਡ ਵਾਸੀ ਇਕਬਾਲ ਸਿੰਘ ਨੇ ਦੱਸਿਆ ਕਿ ਮੇਰੇ ਭਤੀਜੇ ਦੀ ਮੌਤ ਹੋ ਗਈ ਹੈ। ਉਸ ਦੀ ਉਮਰ ਸਿਰਫ਼ 24 ਸਾਲ ਸੀ, ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਸਾਨੂੰ ਪਤਾ ਲੱਗਾ ਹੈ ਕਿ ਸਰਪੰਚ ਦੇ ਬੇਟੇ ਨੇ ਸਾਡੇ ਬੇਟੇ ਨੂੰ ਬੋਹਨਾ ਚੌਂਕ ਤੋਂ ਬਿਠਾ ਕੇ ਮੋਟਰ 'ਤੇ ਲੈ ਗਏ, ਜਿੱਥੇ ਉਸ ਨੂੰ ਟੀਕਾ ਦਾ ਨਸ਼ਾ ਲਗਾਇਆ ਗਿਆ ਅਤੇ ਉਸ ਦੀ ਮੌਤ ਹੋ ਗਈ। ਸਾਨੂੰ ਖ਼ਬਰ ਦੇਰੀ ਨਾਲ ਦਿੱਤੀ ਗਈ ਕਿ ਤੁਹਾਡੇ ਮੁੰਡੇ ਦੀ ਮੋਟਰ 'ਤੇ ਮੌਤ ਹੋ ਗਈ ਹੈ। ਇਸ ਦੇ ਬਾਅਦ ਉਨ੍ਹਾਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ  ਪੁਲਸ ਨੇ ਦੱਸਿਆ ਕਿ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ, ਅਸੀਂ ਕਿਵੇਂ ਕਹਿ ਦੇਈਏ ਕਿ ਸਾਡੇ ਮੁੰਡੇ ਦੀ ਲਾਸ਼ ਸਾਡੇ ਸਾਹਮਣੇ ਪਈ ਹੈ ਅਤੇ ਉਸ ਦੀ ਬਾਂਹ 'ਤੇ ਟੀਕੇ ਦੇ ਨਿਸ਼ਾਨ ਵੀ ਹਨ ਅਤੇ ਬਾਂਹ 'ਤੇ ਖ਼ੂਨ ਵੀ ਲੱਗਾ ਸੀ ਪਰ ਉਸ ਦੇ ਸਾਥੀ ਉਸ ਨੂੰ ਛੱਡ ਕੇ ਭੱਜ ਗਏ ਹਨ।

ਇਹ ਵੀ ਪੜ੍ਹੋ- ਗਰਮੀ ਫਿਰ ਤੋਂ ਵਰ੍ਹਾਉਣ ਲੱਗੀ ਕਹਿਰ, ਇਸ ਤਾਰੀਖ਼ ਤੋਂ ਹੋਵੇਗੀ ਪ੍ਰੀ-ਮਾਨਸੂਨ ਦੀ ਸ਼ੁਰੂਆਤ, ਜਾਣੋ Weather Update

PunjabKesari

ਉਥੇ ਹੀ ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਵਰਿੰਦਰ ਕੁਮਾਰ ਉਰਫ਼ ਗੋਲੂ ਵਾਸੀ ਪਿੰਡ ਬੋਹਨਾ ਅਤੇ ਉਸ ਦੇ ਸਾਥੀ ਮੋਟਰ 'ਤੇ ਨਸ਼ੇ 'ਚ ਧੁੱਤ ਹੋ ਗਏ ਸਨ ਅਤੇ ਇਸ ਦੌਰਾਨ ਵਰਿੰਦਰ ਕੁਮਾਰ ਦੀ ਮੌਤ ਹੋ ਗਈ।  ਉਥੇ ਹੀ ਜਦੋਂ ਏ. ਐੱਸ. ਆਈ. ਸ਼ਰਮਾ ਨੂੰ ਪੁੱਛਿਆ ਗਿਆ ਕਿ ਪਰਿਵਾਰ ਵਾਲੇ ਤੁਹਾਡੇ ਨਾਲ ਹੰਗਾਮਾ ਕਿਉਂ ਕਰ ਰਹੇ ਹਨ ਤਾਂ ਉਨ੍ਹਾਂ ਗੱਲ ਨੂੰ ਬਦਲਦੇ ਹੋਏ ਕਿਹਾ ਕਿ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ ਕਰਨਗੇ, ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪ੍ਰਤਾਪ ਬਾਜਵਾ ਦਾ ਦਾਅਵਾ, ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਹੋਵੇਗਾ ਵੱਡਾ ਫੇਰਬਦਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News