'ਚਿੱਟੇ' ਨੇ ਉਜਾੜਿਆ ਇਕ ਹੋਰ ਘਰ, ਮਾਪਿਆਂ ਤੋਂ ਖੋਹਿਆ ਇਕਲੌਤਾ ਪੁੱਤ

05/25/2023 10:25:50 PM

ਲਹਿਰਾ ਮੁਹੱਬਤ : ਸਰਕਾਰ ਤੇ ਪੁਲਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਸਖ਼ਤੀ ਵਰਤੇ ਜਾਣ ਦੇ ਬਾਵਜੂਦ 'ਚਿੱਟੇ' ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਚਿੱਟੇ ਨਾਲ ਨੌਜਵਾਨ ਮੌਤ ਦੇ ਮੂੰਹ ’ਚ ਜਾ ਰਹੇ ਹਨ। ਤਾਜ਼ਾ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਹਲਕਾ ਭੁੱਚੋ ਦੇ ਪਿੰਡ ਲਹਿਰਾ ਬੇਗਾ ਤੋਂ ਸਾਹਮਣੇ ਆਇਆ ਹੈ, ਜਿੱਥੇ ਗਰੀਬ ਪਰਿਵਾਰ ਨਾਲ ਸਬੰਧਤ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਜਸਕਰਨ ਸਿੰਘ (25) ਪੁੱਤਰ ਸੁਰਜੀਤ ਸਿੰਘ 12ਵੀਂ ਪਾਸ ਬੇਰੁਜ਼ਗਾਰ ਸੀ, ਜੋ ਮਜ਼ਦੂਰੀ ਕਰਦਾ ਸੀ।

ਇਹ ਵੀ ਪੜ੍ਹੋ : ਪਾਕਿਸਤਾਨ 'ਚ ਅਣਐਲਾਨਿਆ ਮਾਰਸ਼ਲ ਲਾਅ! ਇਮਰਾਨ ਤੇ ਬੁਸ਼ਰਾ ਬੀਬੀ ਦੇ ਦੇਸ਼ ਛੱਡਣ ’ਤੇ ਰੋਕ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News