ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
Tuesday, Sep 05, 2017 - 05:03 PM (IST)

ਜਲਾਲਾਬਾਦ(ਨਿਖੰਜ) - ਜਲਾਲਾਬਾਦ ਦੇ ਨਜ਼ਦੀਕ ਪੈਂਦੇ ਪਿੰਡ ਹੌਜ ਖਾਸ ਵਿਖੇ ਬੀਤੇ ਦਿਨੀਂ ਇਕ ਨੌਜਵਾਨ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਛਿੰਦਰਪਾਲ ਸਿੰਘ (29 ਸਾਲ) ਪੁੱਤਰ ਮੱਲ ਸਿੰਘ ਵਾਸੀ ਹੌਜ ਖਾਸ ਪਿਛਲੇ ਕਈ ਸਾਲਾਂ ਤੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਢਾਣੀ 'ਤੇ ਰਹਿ ਰਿਹਾ ਹੈ। ਉਸ ਨੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਣ ਲਈ ਕੁਝ ਏਕੜ ਜ਼ਮੀਨ ਠੇਕੇ 'ਤੇ ਲੈ ਕੇ ਝੋਨੇ ਦੀ ਬਿਜਾਈ ਕੀਤੀ ਹੋਈ ਸੀ ਪਰ ਮ੍ਰਿਤਕ ਛਿੰਦਰਪਾਲ ਸਿੰਘ ਬੀਤੀ ਸੋਮਵਾਰ ਦੀ ਸਵੇਰ ਨੂੰ ਆਪਣੇ ਖੇਤ ਅੰਦਰ ਲੱਗੀ ਪਾਣੀ ਵਾਲੀ ਮੋਟਰ ਨੂੰ ਚਲਾਉਂਣ 'ਤੇ ਉਸ ਨੂੰ ਅਚਾਨਕ ਬਿਜਲੀ ਦਾ ਕਰੰਟ ਲੱਗ ਗਿਆ, ਜਿਸ ਕਾਰਨ ਉਸਦੀ ਮੌਕੇ 'ਤੇ ਮੌਤ ਹੋ ਗਈ।
ਦੱਸਣਯੋਗ ਗੱਲ ਇਹ ਹੈ ਕਿ ਮ੍ਰਿਤਕ ਛਿੰਦਰਪਾਲ ਸਿੰਘ ਆਪਣੇ ਪਿੱਛੇ 3 ਮਾਸੂਮ ਬੱਚੀਆਂ ਅਤੇ 1 ਲੜਕਾ ਅਤੇ ਆਪਣੀ ਪਤਨੀ ਨੂੰ ਛੱਡ ਕੇ ਜਾ ਚੁੱਕਾ ਹੈ। ਇਸ ਦੁਖਦਾਈ ਘਟਨਾ ਸਮੇਂ ਮ੍ਰਿਤਕ ਦੀ ਪਤਨੀ ਸ਼ਿੰਦੋ ਬਾਈ ਨੇ ਜਗਬਾਣੀ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਸਦਾ ਪਤੀ ਸੋਮਵਾਰ ਦੀ ਸਵੇਰ ਨੂੰ ਠੇਕੇ 'ਤੇ ਲਈ ਜ਼ਮੀਨ 'ਚ ਝੋਨੇ ਦੀ ਫਸਲ ਨੂੰ ਪਾਣੀ ਲਗਾਉਂਣ ਲਈ ਗਿਆ ਸੀ। ਮੋਟਰ ਨੂੰ ਚਲਾਉਂਣÎ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਸਦਾ ਪਤੀ ਹੀ ਉਸਦੇ ਪਰਿਵਾਰ ਦਾ ਸਹਾਰਾ ਸੀ ਅਤੇ ਮੌਤ ਹੋ ਜਾਣ ਤੋਂ ਬਾਅਦ ਉਸਦੇ ਕੋਲ ਕੋਈ ਰੁਜ਼ਗਾਰ ਨਹੀਂ, ਜਿਸ ਕਾਰਨ ਉਸਦੇ ਪਰਿਵਾਰ ਨੂੰ ਸਰਕਾਰ ਪਾਸੋਂ ਮਾਲੀ ਮਦਦ ਕਰਕੇ ਮੁਆਵਜ਼ਾਂ ਰਾਸ਼ੀ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਮਾਸੂਮ ਬੱਚਿਆਂ ਦਾ ਪਾਲਣ ਪੋਸ਼ਣ ਕਰ ਸਕੇ।