ਨੰਗਲ 'ਚ ਸਰਕਾਰੀ ਮੁਲਾਜ਼ਮ ਦੀ ਮਿਲੀ ਲਾਸ਼, ਇਕ ਦਿਨ ’ਚ 3 ਜਣਿਆਂ ਦੀ ਮੌਤ ਨੇ ਫੈਲਾਈ ਸਨਸਨੀ

Tuesday, Sep 05, 2023 - 12:05 PM (IST)

ਨੰਗਲ (ਗੁਰਭਾਗ ਸਿੰਘ)- ਇਲਾਕੇ ’ਚ ਇਕ ਹੀ ਦਿਨ ’ਚ ਤਿੰਨ ਨੌਜਵਾਨਾਂ ਦੀ ਭੇਤਭਰੇ ਹਾਲਾਤ ’ਚ ਹੋਈਆਂ ਮੌਤ ਨੇ ਸਨਸਨੀ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ। ਇਕ ਪਾਸੇ ਪੰਜਾਬ ਪੁਲਸ ਵੱਲੋਂ ਪਿੰਡ-ਪਿੰਡ ਜਾ ਕੇ ਸੱਥਾਂ ’ਚ ਬੈਠ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਕੈਂਪ ਲਾਏ ਜਾ ਰਹੇ ਹਨ, ਦੂਜੇ ਪਾਸੇ ਇਨ੍ਹਾਂ ਨੌਜਵਾਨਾਂ ਦੀਆਂ ਭੇਤਭਰੇ ਹਾਲਾਤ ’ਚ ਹੋਈਆਂ ਮੌਤਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਕਈ ਤਰ੍ਹਾਂ ਦੇ ਸਵਾਲਾਂ ਦੇ ਘੇਰੇ ’ਚ ਖੜ੍ਹਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗੁਰਦੁਆਰਾ ਟਾਹਲਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਮੌਤ

ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਗੁਰਦਿਆਲ ਸਿੰਘ (44) ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਭੱਲੜੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ, ਉਥੇ ਹੀ ਮੁੱਹਲਾ ਰਾਮ ਨਗਰ, ਵਾਰਡ ਨੰਬਰ 4 ਨੰਗਲ ਦੇ ਅਨਿਕੇਤ ਸੰਦਲ (29), ਪੁੱਤਰ ਸਵ.ਅਜੇ ਸੰਦਲ ਨੇ ਵੀ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੀ ਹੈ। ਤੀਜੇ ਨੌਜਵਾਨ ਦੀ ਮੌਤ ਦੀ ਖ਼ਬਰ ਤਾਂ ਇਲਾਕੇ ’ਚ ਜੰਗਲ ਦੀ ਅੱਗ ਵਾਂਗ ਫੈਲ ਰਹੀ ਹੈ ਕਿਉਂਕਿ ਉਕਤ ਨੌਜਵਾਨ ਕੋਈ ਹੋਰ ਨਹੀਂ ਸਗੋਂ ਕੇਂਦਰੀ ਅਦਾਰੇ ਦਾ ਸਰਕਾਰੀ ਮੁਲਾਜ਼ਮ ਹੈ, ਜਿਸਦਾ ਨਾਂ ਸੁਰਿੰਦਰ ਕੁਮਾਰ ਪੁੱਤਰ ਸਵ. ਕ੍ਰਿਸ਼ਨ ਕੁਮਾਰ ਹੈ।

ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਮ੍ਰਿਤਕ ਸੁਰਿੰਦਰ ਕੁਮਾਰ ਦੀ ਉਮਰ ਮਹਿਜ 31 ਸਾਲ ਹੈ ਅਤੇ ਉਹ ਬੀਤੇ ਲੰਮੇ ਸਮੇਂ ਤੋਂ ਨਸ਼ੇ ਦਾ ਆਦੀ ਸੀ। ਪਰਿਵਾਰ ਵੱਲੋਂ ਉਸਨੂੰ ਨਸ਼ਾ ਛੁਡਾਊ ਕੇਂਦਰ ਵਿਚ ਵੀ ਦਾਖ਼ਲ ਕਰਵਾਇਆ ਗਿਆ ਸੀ। ਕੁਝ ਦਿਨਾਂ ਤੋਂ ਉਹ ਠੀਕ ਸੀ ਪਰ ਬੀਤੇ ਦਿਨੀਂ ਇਕਦਮ ਉਸਦੀ ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਪਰਿਵਾਰਕ ਮੈਂਬਰ ਸੁਰਿੰਦਰ ਨੂੰ ਬੀ. ਬੀ. ਐੱਮ. ਬੀ. ਹਸਪਤਾਲ ਲੈ ਗਏ । ਜਿੱਥੋਂ ਉਸਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਪਰ ਰਸਤੇ ’ਚ ਹੀ ਉਸਦੀ ਮੌਤ ਹੋ ਗਈ ।

ਇਹ ਵੀ ਪੜ੍ਹੋ-  ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਪਿਓ ਨੇ ਕਿਹਾ ਮੇਰੀ ਪਤਨੀ ਨੇ ਭਾਬੀਆਂ ਨਾਲ ਮਿਲ ਕੀਤਾ ਕਤਲ

ਜਦੋਂ ਇਸ ਸਾਰੇ ਮਾਮਲਿਆਂ ਨੂੰ ਲੈ ਕੇ ਮੋਰਚਰੀ ਘਰ ’ਚ ਪੁੱਜੇ ਪੁਲਸ ਅਧਿਕਾਰੀ ਰਾਮ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੁੱਹਲਾ ਰਾਮ ਨਗਰ ਦੇ ਅਨਿਕੇਤ ਨੇ ਫਾਹਾ ਲਗਾ ਕੇ ਆਤਮ ਹੱਤਿਆ ਕੀਤੀ ਹੈ ਅਤੇ ਸਾਡੇ ਵੱਲੋਂ ਉਕਤ ਮਾਮਲੇ ਨੂੰ ਲੈ ਕੇ 174 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਸੁਰਿੰਦਰ ਕੁਮਾਰ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਹਾਲੇ ਤੱਕ ਕੋਈ ਜਾਣਕਾਰੀ ਸਾਡੇ ਕੋਲ ਨਹੀਂ ਆਈ ਹੈ । ਪਿੰਡ ਭੱਲੜੀ ਦੇ ਗੁਰਦਿਆਲ ਸਿੰਘ ਮਾਮਲੇ ਨੂੰ ਲੈ ਕੇ ਜਦੋਂ ਨਵਾਂ ਨੰਗਲ ਜਾ ਕੇ ਪੁਲਸ ਤੋਂ ਜਾਣਕਾਰੀ ਲੈਣੀ ਚਾਹੀ ਤਾਂ ਉਨ੍ਹਾਂ ਕਿਹਾ ਕਿ ਉਕਤ ਮਾਮਲੇ ਨੂੰ ਲੈ ਕੇ 174 ਤਹਿਤ ਕਾਰਵਾਈ ਤਾਂ ਕੀਤੀ ਗਈ ਹੈ ਪਰ ਸਾਰੀ ਜਾਣਕਾਰੀ ਪੁਲਸ ਉੱਚ ਅਧਿਕਾਰੀ ਹੀ ਦੇ ਸਕਦੇ ਹਨ ਪਰ ਹਾਲ ਦੀ ਘੜੀ ਉਹ ਪਿੰਡਾਂ ’ਚ ਗਸ਼ਤ ’ਤੇ ਗਏ ਹੋਏ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News