ਸਰਹੱਦ ਪਾਰ: ਅਦਾਲਤ ਨੇ ਨਾਬਾਲਗ ਧੀ ਨਾਲ ਜ਼ਬਰ-ਜਿਨਾਹ ਕਰਨ ਵਾਲੇ ਨੂੰ ਦਿੱਤੀ ਮੌਤ ਦੀ ਸਜ਼ਾ
Saturday, Sep 23, 2023 - 12:12 PM (IST)
ਗੁਰਦਾਸਪੁਰ/ਲਾਹੌਰ (ਵਿਨੋਦ)-ਲਾਹੌਰ ’ਚ ਇਕ ਵਿਅਕਤੀ ਨੂੰ ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰਨ ਦਾ ਦੋਸ਼ੀ ਠਹਿਰਾਇਆ ਅਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ। ਸ਼ੁੱਕਰਵਾਰ ਦੇਰ ਸ਼ਾਮ ਅਦਾਲਤ ਨੇ ਸੁਣਾਏ ਫ਼ੈਸਲੇ ਅਨੁਸਾਰ ਦੱਸਿਆ ਕਿ ਇਕ ਪਿਤਾ ਨੂੰ ਹਮੇਸ਼ਾ ਆਪਣੇ ਬੱਚਿਆਂ ਦਾ ਕੁਦਰਤੀ ਸਰਪ੍ਰਸਤ ਅਤੇ ਰੱਖਿਅਕ ਮੰਨਿਆ ਜਾਂਦਾ ਹੈ ਅਤੇ ਜੇਕਰ ਇਕ ਧੀ ਨੂੰ ਘਰ ਤੋਂ ਬਾਹਰ ਕੋਈ ਤੰਗ ਕਰਦਾ ਹੈ ਤਾਂ ਉਹ ਆਪਣੇ ਪਿਤਾ ਨੂੰ ਆਪਣਾ ਸਰਪ੍ਰਸਤ ਸਮਝਦੇ ਹੋਏ ਆਪਣੇ ਪਿਤਾ ਦੇ ਸਾਹਮਣੇ ਉਸ ਵਿਰੁੱਧ ਸ਼ਿਕਾਇਤ ਕਰਦੀ ਹੈ।
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੀਆਂ ਸ਼ਾਹਿਦ ਜਾਵੇਦ ਨੇ ਵਿਸਤ੍ਰਿਤ ਫੈਸਲੇ ’ਚ ਕਿਹਾ ਕਿ ਅਨੈਤਿਕਤਾ ਨੇ ਉਸ ਦੀ ਅਸਲੀ ਨਾਬਾਲਗ ਧੀ ਦੀ ਸ਼ਖਸੀਅਤ, ਆਤਮਾ ਅਤੇ ਸਰੀਰ ਨੂੰ ਤਬਾਹ ਕਰ ਦਿੱਤਾ ਹੈ। ਜੱਜ ਨੇ ਕਿਹਾ ਕਿ ਨਾਬਾਲਿਗ ਨੂੰ ਮਨੋਵਿਗਿਆਨਕ ਤਬਾਹੀ ਦਾ ਸਾਹਮਣਾ ਕਰਨਾ ਪਿਆ ਹੈ।
ਇਹ ਵੀ ਪੜ੍ਹੋ-ਪਾਕਿਸਤਾਨ ਦੇ ਰੈਟੋਰੈਂਟਾਂ ਤੋਂ 22 ਲੱਖ ਲੋਕਾਂ ਦਾ ਡਾਟਾ ਹੈਕ, ਵੇਰਵਾ ਚੋਰੀ ਕਰਨ ਮਗਰੋਂ ਆਨਲਾਈਨ ਸੇਲ ਸ਼ੁਰੂ
ਜੱਜ ਨੇ ਕਿਹਾ ਕਿ ਦੋਸ਼ੀ ਵੱਲੋਂ ਕੀਤਾ ਗਿਆ ਜੁਰਮ ਲੋਕਾਂ ਦੇ ਚੇਤੰਨ ਅਤੇ ਸਮਾਜ ਦੇ ਤਾਣੇ-ਬਾਣੇ ਨੂੰ ਉਖਾੜ ਸੁੱਟਣ ਲਈ ਵੀ ਹੈਰਾਨ ਕਰਨ ਵਾਲਾ ਅਤੇ ਘਿਨੌਣਾ ਹੈ। ਇਸ ਦੇ ਅਨੁਸਾਰ, ਦੋਸ਼ੀ ਨੂੰ ਪਾਕਿਸਤਾਨ ਪੀਨਲ ਕੋਡ ਦੀ ਧਾਰਾ 376 (3) ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ, ਜੋ ਕਿ ਜਬਰ-ਜ਼ਨਾਹ ਨਾਲ ਸਬੰਧਤ ਹੈ ਅਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਜੱਜ ਨੇ ਹੁਕਮ ਦਿੱਤਾ ਕਿ ਜਦੋਂ ਤੱਕ ਉਹ ਮਰ ਨਹੀਂ ਜਾਂਦਾ, ਉਸ ਨੂੰ ਗਲੇ ਨਾਲ ਲਟਕਾਇਆ ਜਾਵੇ। ਇਸ ਤੋਂ ਇਲਾਵਾ ਦੋਸ਼ੀ ਨੂੰ ਮੁਆਵਜ਼ੇ ਵਜੋਂ 10 ਲੱਖ ਰੁਪਏ ਜੁਰਮਾਨਾ ਦੇਣ ਦਾ ਨਿਰਦੇਸ਼ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਮਗਰੋਂ ਪਤੀ ਹੋਇਆ ਲਾਈਵ, ਰੋ-ਰੋ ਕੇ ਖੋਲ੍ਹੇ ਵੱਡੇ ਰਾਜ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ