ਦਿੱਲੀ ਕਿਸਾਨ ਮੋਰਚੇ ਤੋਂ ਘਰ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
Saturday, Jan 02, 2021 - 02:08 PM (IST)
ਤਲਵੰਡੀ ਸਾਬੋ (ਮੁਨੀਸ਼): ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਬੀਤੇ ਕਈ ਦਿਨਾਂ ਤੋਂ ਦਿੱਲੀ ’ਚ ਹੱਡ ਚੀਰਵੀਂ ਠੰਡ ਨੇ ਜ਼ੋਰ ਫੜਿਆ ਹੋਇਆ ਹੈ।ਸ਼ਾਮ ਤੋਂ ਹੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਅਤੇ ਰਾਤ ਨੂੰ ਚਾਰੇ ਪਾਸੇ ਸੰਘਣਾ ਕੋਹਰਾ ਪਸਰ ਜਾਂਦਾ ਹੈ।ਅਜਿਹੇ ’ਚ ਹੁਣ ਤਕ ਦਿੱਲੀ ਮੋਰਚੇ ’ਚ ਸ਼ਾਮਲ ਲਗਭਗ 50 ਤੋਂ ਵੱਧ ਲੋਕ ਸਿਹਤ ਖਰਾਬੀ ਜਾਂ ਸੜਕ ਹਾਦਸਿਆਂ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਕਿਸਾਨ ਮੋਰਚੇ 'ਚ ਡਟੇ ਪਿੰਡ ਮਾਹਮੂ ਜੋਈਆਂ ਦੇ ਕਿਸਾਨ ਦੀ ਹੋਈ ਮੌਤ
ਕਿਸਾਨੀ ਅੰਦੋਲਨ ਵਿਚਕਾਰ ਅੱਜ ਇਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਮੋਰਚੇ ’ਚ ਸ਼ਾਮਲ ਹੋ ਕੇ ਆ ਰਹੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਗੀਵਾਂਦਰ ਵਾਸੀ 28 ਸਾਲਾ ਨੌਜਵਾਨ ਹਰਜਿੰਦਰ ਸਿੰਘ ਜਿੰਦੂ ਦੀ ਰਸਤੇ ਵਿਚ ਧੁੰਦ ਜ਼ਿਆਦਾ ਹੋਣ ਕਾਰਨ ਉਸ ਦੇ ਵਾਹਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ।ਜਿਸ ਦੌਰਾਨ ਉਸ ਨੂੰ ਨੇੜੇ ਦੇ ਹਸਪਤਾਲ ਤਲਵੰਡੀ ਸਾਬੋ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਇਕਾਈ ਪ੍ਰਧਾਨ ਬਲਕਰਨ ਸਿੰਘ ਨੇ ਫੋਨ ਤੇ ਦੱਸਿਆ ਕਿ ਹਰਜਿੰਦਰ ਸਿੰਘ ਇੱਕ ਜਨਵਰੀ ਨੂੰ ਦਿੱਲੀ ਕਿਸਾਨ ਮੋਰਚੇ ਦੇ ’ਚੋਂ ਪਿੰਡ ਭਾਗੀਵਾਂਦਰ ਨੂੰ ਗਿਆ ਸੀ।ਜਿਸ ਦੇ ਮਿ੍ਰਤਕ ਹੋਣ ਦੀ ਪੁਸ਼ਟੀ ਪਿੰਡ ਦੇ ਸਰਪੰਚ ਬਲਕਰਨ ਸਿੰਘ ਨੇ ਕੀਤੀ। ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਮੰਗ ਕੀਤੀ ਕਿ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਕਿਸਾਨੀ ਕਰਜ਼ਾ ਮੁਆਫ਼ ਕੀਤਾ ਜਾਵੇ।
ਇਹ ਵੀ ਪੜ੍ਹੋ: ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦਾ ਇੱਕ ਢੰਗ ਇਹ ਵੀ, ਪੇਂਟਿੰਗਾਂ ਰਾਹੀਂ ਬਿਆਨੀ ਲੋਕ ਆਵਾਜ਼