ਭਾਜਪਾ ਆਗੂ ਸੁਖਮਿੰਦਰ ਪਾਲ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ, ਅੱਤਵਾਦੀ ਰਿੰਦਾ ਨੇ ਭੇਜੀ ਈ-ਮੇਲ

Saturday, Sep 16, 2023 - 01:51 PM (IST)

ਭਾਜਪਾ ਆਗੂ ਸੁਖਮਿੰਦਰ ਪਾਲ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ, ਅੱਤਵਾਦੀ ਰਿੰਦਾ ਨੇ ਭੇਜੀ ਈ-ਮੇਲ

ਜਲੰਧਰ (ਵਿਸ਼ੇਸ਼)-ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ (ਕਿਸਾਨ ਮੋਰਚਾ) ਸੁਖਮਿੰਦਰ ਪਾਲ ਸਿੰਘ ਗਰੇਵਾਲ ਨੂੰ ਧਮਕੀ ਭਰੀ ਈ-ਮੇਲ ਆਈ ਹੈ, ਜਿਸ ਵਿਚ ਧਮਕੀ ਦੇਣ ਵਾਲੇ ਵਿਅਕਤੀ ਨੇ ਗਰੇਵਾਲ ਨੂੰ ਜਾਨੋਂ ਮਾਰਨ ਦੀ ਗੱਲ ਕੀਤੀ ਹੈ। ਇਸ ਸਬੰਧੀ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਲੁਧਿਆਣਾ ਦੇ ਰਹਿਣ ਵਾਲੇ ਗਰੇਵਾਲ ਨੂੰ ਮਿਲੀ ਇਹ ਈਮੇਲ ਰਿੰਦਾ ਦੇ ਨਾਂ ’ਤੇ ਜਾਰੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਖਾਲਿਸਤਾਨੀ ਅੱਤਵਾਦੀ ਰਿੰਦਾ ਪਹਿਲਾਂ ਵੀ ਕਈ ਲੋਕਾਂ ਨੂੰ ਧਮਕੀਆਂ ਦੇ ਚੁੱਕਾ ਹੈ। ਗਰੇਵਾਲ ਨੂੰ ਭੇਜੀ ਈਮੇਲ ਵਿਚ ਕਿਹਾ ਗਿਆ ਹੈ ਕਿ ਉਸ ਨੇ ਹਿੰਦੂਆਂ ਨਾਲ ਮਿਲ ਕੇ ਸਿੱਖ ਕੌਮ ਨਾਲ ਗੱਦਾਰੀ ਕੀਤੀ ਹੈ। ਕਸ਼ਮੀਰ ’ਚ ਧਾਰਾ 370 ਅਤੇ 35ਏ ਹਟਾਉਣ ਸਮੇਂ ਵੀ ਹਿੰਦੂਆਂ ਦਾ ਸਮਰਥਨ ਕੀਤਾ ਹੈ।

ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ 'ਤਾ ਪਰਿਵਾਰ, ਓਵਰਡੋਜ਼ ਦੇ ਕਾਰਨ ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਈਮੇਲ ਵਿਚ ਗਰੇਵਾਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਰ. ਐੱਸ. ਐੱਸ. ਅਤੇ ਭਾਜਪਾ ਦਾ ਦਲਾਲ ਵੀ ਲਿਖਿਆ ਗਿਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕਸ਼ਮੀਰ ਦੀ ਆਜ਼ਾਦੀ ਲਈ ਜੋ ਸਿੱਖ ਅਤੇ ਮੁਸਲਿਮ ਨੌਜਵਾਨਾਂ ਲੜਾਈ ਲੜ ਰਹੇ ਹਨ, ਉਨ੍ਹਾਂ ਖ਼ਿਲਾਫ਼ ਵੀ ਉਹ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਇਹ ਵੀ ਲਿਖਿਆ ਗਿਆ ਹੈ ਕਿ ਗਰੇਵਾਲ ਵਲੋਂ ਗੁਰਪਤਵੰਤ ਸਿੰਘ ਪੰਨੂ, ਖਾਲਿਸਤਾਨ, ਕਸ਼ਮੀਰੀ ਅਤੇ ਗੈਂਗਸਟਰਾਂ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਲਈ ਕੁਝ ਲੋਕਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ, ਜੋ ਜਲਦੀ ਹੀ ਗਰੇਵਾਲ ਨੂੰ ਨਿਸ਼ਾਨਾ ਬਣਾਉਣਗੇ। ਈਮੇਲ ਦੇ ਅਖੀਰ ਵਿਚ ਲਿਖਿਆ ਗਿਆ ਹੈ ਕਿ ਭਾਰਤ ਸਰਕਾਰ ਜਿੰਨਾ ਚਾਹੇ ਬਚਾ ਲਵੇ, ਸਾਡੇ ਲੋਕ ਲੱਭ ਹੀ ਲੈਣਗੇ।

ਇਸ ਈਮੇਲ ਤੋਂ ਬਾਅਦ ਗਰੇਵਾਲ ਨੇ ਪੁਲਸ ਪ੍ਰਸ਼ਾਸਨ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਹੈ। ਗਰੇਵਾਲ ਨੇ ਕਿਹਾ ਕਿ ਉਹ ਹਮੇਸ਼ਾ ਹੀ ਪਾਰਟੀ ਅਤੇ ਦੇਸ਼ ਲਈ ਕੰਮ ਕਰਦੇ ਰਹੇ ਹਨ। ਭੀੜ ਵਿਚ ਤੁਰਦੇ ਸਮੇਂ ਕਈ ਵਾਰ ਧੱਕੇ ਵੀ ਲਗਦੇ ਹਨ, ਪਰ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ, ਉਹ ਲਗਾਤਾਰ ਜਨਤਾ ਦੀ ਸੇਵਾ ਕਰਦੇ ਰਹਿਣਗੇ।

ਇਹ ਵੀ ਪੜ੍ਹੋ- ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News