ਕਾਂਗਰਸੀ ਆਗੂ ਰਾਜਬੀਰ ਭੁੱਲਰ ਤੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਪਰਿਵਾਰ ਸਮੇਤ ਜਾਨੋ ਮਾਰਨ ਦੀ ਧਮਕੀ

Wednesday, Nov 05, 2025 - 10:45 PM (IST)

ਕਾਂਗਰਸੀ ਆਗੂ ਰਾਜਬੀਰ ਭੁੱਲਰ ਤੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਪਰਿਵਾਰ ਸਮੇਤ ਜਾਨੋ ਮਾਰਨ ਦੀ ਧਮਕੀ

ਤਰਨਤਾਰਨ (ਰਮਨ) - ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਗੈਂਗਸਟਰ ਰਿੰਦਾ ਵੱਲੋਂ ਦਿੱਤੇ ਜਾਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਰਿੰਦਾ ਸਮੇਤ 2 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਨਿਵਾਸੀ ਤਰਨਤਾਰਨ ਵੱਲੋਂ ਜ਼ਿਲੇ ਦੇ ਐੱਸ.ਐੱਸ.ਪੀ. ਨੂੰ ਲਿਖਤੀ ਰੂਪ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਬੀਤੀ 31 ਅਕਤੂਬਰ ਨੂੰ ਉਨ੍ਹਾਂ ਦੇ ਮੋਬਾਈਲ ਫੋਨ ਉਪਰ ਵਿਦੇਸ਼ੀ ਨੰਬਰ ਤੋਂ ਫੋਨ ਕਾਲ ਆਈ ਸੀ, ਜਿਸ ਵਿਚ ਫੋਨ ਕਰਨ ਵਾਲੇ ਨੇ ਆਪਣਾ ਨਾਮ ਗੈਂਗਸਟਰ ਰਿੰਦਾ ਦੱਸਿਆ ਸੀ। ਉਸੇ ਦਿਨ ਦੁਬਾਰਾ ਵ੍ਹਟਸਅੱਪ ’ਤੇ ਵਾਇਸ ਮੈਸੇਜ ਭੇਜਿਆ ਗਿਆ ਸੀ, ਜਿਸ ਵਿਚ ਕਿਹਾ ਗਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਸਦੇ ਪਰਿਵਾਰ ਨੂੰ ਤਾਂ ਅਸੀਂ ਜਾਨੋ ਮਾਰਨਾ ਹੀ ਹੈ ਅਤੇ ਤੈਨੂੰ ਅਤੇ ਤੇਰੇ ਪਰਿਵਾਰ ਨੂੰ ਵੀ ਜਾਨੋਂ ਮਾਰ ਦੇਣਾ ਹੈ। ਰਾਜਬੀਰ ਸਿੰਘ ਭੁੱਲਰ, ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚਾਹਵਾਨ ਵੀ ਸਨ। ਇਸ ਧਮਕੀ ਭਰੀ ਫੋਨ ਕਾਲ ਰਾਹੀਂ ਰਾਜਬੀਰ ਸਿੰਘ ਭੁੱਲਰ ਨੂੰ ਚੋਣ ਪ੍ਰਚਾਰ ਵਿਚ 11 ਨਵੰਬਰ ਤੱਕ ਹਿੱਸਾ ਨਾ ਲੈਣ ਸਬੰਧੀ ਵੀ ਚਿਤਾਵਨੀ ਦਿੱਤੀ ਗਈ ਹੈ।


author

Inder Prajapati

Content Editor

Related News