ਦੁਖਦਾਈ ਘਟਨਾ: ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੂੰ ਇੰਝ ਖਿੱਚ ਲੈ ਗਈ ਮੌਤ
Monday, Aug 25, 2025 - 03:13 PM (IST)

ਗੋਇੰਦਵਾਲ ਸਾਹਿਬ (ਪੰਛੀ)-ਐਤਵਾਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਤਾਇਨਾਤ ਸੇਵਾਦਾਰ ਦੀ ਗੁਰਦੁਆਰਾ ਬਾਉਲੀ ਸਾਹਿਬ ਦੇ ਭਵਨ ਦੀ ਬਿਜਲੀ ਸਪਲਾਈ ਬਹਾਲ ਕਰਨ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਵਣ ਸਿੰਘ (35) ਸਾਲ ਪੁੱਤਰ ਮੇਵਾ ਸਿੰਘ ਵਾਸੀ ਭੈਲ ਢਾਏ ਵਾਲਾ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬਤੌਰ ਲਾਇਨਮੈਨ ਤਾਇਨਾਤ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਅੱਤਵਾਦੀ ਸਾਜ਼ਿਸ਼ ਨਾਕਾਮ, 4 ਹੈਂਡ ਗ੍ਰਨੇਡ ਤੇ RDX ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
ਬਾਰਿਸ਼ ਦੌਰਾਨ ਸਵੇਰੇ 9 ਵਜੇ ਦੇ ਕਰੀਬ ਭਵਨ ਗੁਰਦੁਆਰਾ ਬਾਉਲੀ ਸਾਹਿਬ ਨੂੰ ਜਾਣ ਵਾਲੀ ਬਿਜਲੀ ਸਪਲਾਈ ਠੱਪ ਹੋ ਗਈ ਸੀ। ਜਿਸਦੀ ਮੁਰਮੰਤ ਦਾ ਕੰਮ ਲਾਈਨਮੈਨ ਸਰਵਣ ਸਿੰਘ ਵੱਲੋਂ ਕੀਤਾ ਜਾ ਰਿਹਾ ਸੀ। ਬਿਜਲੀ ਸਪਲਾਈ ਬਹਾਲ ਕਰਨ ਦੇ ਦੌਰਾਨ ਅਚਾਨਕ ਕਰੰਟ ਲੱਗਣ ਕਾਰਨ ਸਰਵਣ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਗੁਰਾ ਸਿੰਘ ਮਾਨ ਨੇ ਦੱਸਿਆ ਕਿ ਸੇਵਾਦਾਰ ਸਰਵਣ ਸਿੰਘ ਬਹੁਤ ਮਿਹਨਤੀ ਅਤੇ ਆਪਣੇ ਕੰਮ ਪ੍ਰਤੀ ਪੂਰਨ ਇਮਾਨਦਾਰ ਸੀ। ਐੱਸ.ਜੀ.ਪੀ.ਸੀ ਵੱਲੋਂ ਮ੍ਰਿਤਕ ਦੇ ਪਰਿਵਾਰ ਦੀ ਹਰ ਪ੍ਰਕਾਰ ਦੀ ਮਦਦ ਕੀਤੀ ਜਾਵੇਗੀ। ਮੌਕੇ ’ਤੇ ਪਹੁੰਚੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਬਲਰਾਜ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ-ਰਣਜੀਤ ਸਾਗਰ ਡੈਮ ਦੇ 7 ਫਲੱਡ ਗੇਟ ਖੋਲ੍ਹੇ, ਪ੍ਰਸ਼ਾਸਨ ਵਲੋਂ ਚਿਤਾਵਨੀ ਜਾਰੀ, ਅਲਰਟ ਰਹਿਣ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8