ਨਸ਼ੇ ਨੇ ਉਜਾੜਿਆ ਇਕ ਹੋਰ ਘਰ, 2 ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ, ਧਾਹਾਂ ਮਾਰਦੇ ਨਹੀਂ ਦੇਖੇ ਜਾਂਦੇ ਮਾਪੇ

Thursday, Jun 22, 2023 - 02:52 PM (IST)

ਨਸ਼ੇ ਨੇ ਉਜਾੜਿਆ ਇਕ ਹੋਰ ਘਰ, 2 ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ, ਧਾਹਾਂ ਮਾਰਦੇ ਨਹੀਂ ਦੇਖੇ ਜਾਂਦੇ ਮਾਪੇ

ਭਿਖੀਵਿੰਡ (ਗੁਰਪ੍ਰੀਤ ਢਿੱਲੋਂ) : ਪੁਲਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਇਤਿਹਾਸਕ ਕਸਬਾ ਸੁਰਸਿੰਘ ਦੇ ਇਕ ਨੌਜਵਾਨ ਵੱਲੋਂ ਨਸ਼ੀਲਾ ਟੀਕਾ ਲਾ ਕੇ ਆਪਣੀ ਜਾਨ ਗੁਆਉਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ (30) ਪੁੱਤਰ ਨਿੰਦਰ ਵਾਸੀ ਸੁਰਸਿੰਘ ਨੇ ਅੱਜ ਸਵੇਰੇ ਆਪਣੇ ਘਰ ਦੇ ਬਾਥਰੂਮ 'ਚ ਨਸ਼ੇ ਦਾ ਟੀਕਾ ਲਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਗੁਰਜੰਟ ਸਿੰਘ ਪਿੱਛੇ ਆਪਣੀਆਂ ਦੋ ਧੀਆਂ ਛੱਡ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ 'ਮਾਨਸੂਨ' ਨੂੰ ਲੈ ਕੇ ਆਈ ਤਾਜ਼ਾ ਖ਼ਬਰ, ਇਨ੍ਹਾਂ ਤਾਰੀਖ਼ਾਂ ਲਈ ਮੌਸਮ ਨੂੰ ਲੈ ਕੇ ਜਾਰੀ ਹੋਇਆ ਅਲਰਟ

ਉਨ੍ਹਾਂ ਦੇ ਸਿਰ ਤੋਂ ਅੱਜ ਸਦਾ ਲਈ ਪਿਓ ਦਾ ਸਾਇਆ ਉੱਠ ਗਿਆ। ਮ੍ਰਿਤਕ ਦੇ ਮਾਪਿਆਂ ਦਾ ਵਿਰਲਾਪ ਸੁਣ ਹਰ ਅੱਖ ਨਮ ਹੋ ਗਈ ਅਤੇ ਹਰ ਪਾਸੇ ਮਾਤਮ ਵਾਲਾ ਮਾਹੌਲ ਛਾ ਗਿਆ। ਇਸ ਮੌਕੇ 'ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਗੁਰਜੰਟ ਸਿੰਘ ਨੇ ਆਪਣੇ ਘਰ ਦੇ ਬਾਥਰੂਮ 'ਚ ਸਵੇਰੇ ਨਸ਼ੇ ਦਾ ਟੀਕਾ ਲਗਾ ਲਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸਿਲੰਡਰਾਂ ਨਾਲ ਭਰੇ ਟੱਰਕ ਨੂੰ ਲੱਗੀ ਭਿਆਨਕ ਅੱਗ, ਮੌਕੇ ਦੀ ਵੀਡੀਓ ਦੇਖ ਰਹਿ ਜਾਵੋਗੇ ਹੈਰਾਨ

ਇਸ ਮੌਕੇ ਗੁਰਜੰਟ ਸਿੰਘ ਦੇ ਮਾਤਾ-ਪਿਤਾ ਅਤੇ ਸਥਾਨਕ ਵਾਸੀਆਂ ਨੇ ਪੁਲਸ ਤੋਂ ਨਸ਼ੇ ਵੇਚਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ੇ ਨੂੰ ਰੋਕਿਆ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News