ਖ਼ੁਸ਼ੀਆਂ ਆਉਣ ਤੋਂ ਪਹਿਲਾਂ ਘਰ ’ਚ ਪਏ ਵੈਣ, ਤਰਨਤਾਰਨ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ

Monday, Nov 07, 2022 - 11:10 PM (IST)

ਖ਼ੁਸ਼ੀਆਂ ਆਉਣ ਤੋਂ ਪਹਿਲਾਂ ਘਰ ’ਚ ਪਏ ਵੈਣ, ਤਰਨਤਾਰਨ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ

ਤਰਨਤਾਰਨ (ਰਮਨ)-ਅਮਰੀਕਾ ਦੇ ਕੈਲੀਫੋਰਨੀਆ ਵਿਖੇ ਤਰਨਾ ਨਿਵਾਸੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁੱਖਦਾਈ ਖ਼ਬਰ ਪ੍ਰਾਪਤ ਹੋਈ ਹੈ। ਇਹ ਦੁੱਖਦਾਈ ਖ਼ਬਰ ਮਿਲਣ ਤੋਂ ਬਾਅਦ ਜਿੱਥੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ, ਉੱਥੇ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਜ਼ਿਕਰਯੋਗ ਹੈ ਕਿ ਫਰਵਰੀ ਮਹੀਨੇ ’ਚ ਨੌਜਵਾਨ ਦਾ ਵਿਆਹ ਹੋਣ ਜਾ ਰਿਹਾ ਸੀ, ਜਿਸ ਸਬੰਧੀ ਘਰ ’ਚ ਚੱਲ ਰਹੀਆਂ ਤਿਆਰੀਆਂ ਧਰੀਆਂ ਦੀਆਂ ਧਰੀਆਂ ਹੀ ਰਹਿ ਗਈਆਂ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਦਾ ਪੋਸਟਰ ਆਇਆ ਸਾਹਮਣੇ, ਇਸ ਦਿਨ ਹੋਵੇਗਾ ਰਿਲੀਜ਼

ਜਾਣਕਾਰੀ ਦਿੰਦਿਆਂ ਗੁਰਲਾਲ ਸਿੰਘ ਨੇ ਦੱਸਿਆ ਕਿ ਉਸ ਦੇ ਤਾਏ ਦਾ ਲੜਕਾ ਜਤਿੰਦਰ ਸਿੰਘ ਗੋਲਾ (32) ਪਹਿਲਵਾਨ ਪੁੱਤਰ ਸਵ. ਸੁਖਦੇਵ ਸਿੰਘ ਨਿਵਾਸੀ ਮਾਣੋਚਾਹਲ, ਜੋ ਤਕਰੀਬਨ 7 ਸਾਲ ਪਹਿਲਾਂ ਪੰਜਾਬ ਪੁਲਸ ਵਿਚ ਬਤੌਰ ਕਾਂਸਟੇਬਲ ਦੀ ਨੌਕਰੀ ਨੂੰ ਛੱਡ ਅਮਰੀਕਾ ਦੇ ਕੈਲੀਫੋਰਨੀਆ ਵਿਖੇ ਗਿਆ ਸੀ, ਦੀ ਬੀਤੇ ਐਤਵਾਰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਆਪਣੇ ਪਿੱਛੇ ਮਾਤਾ ਕੁਲਵਿੰਦਰ ਕੌਰ, ਵੱਡਾ ਭਰਾ ਬਲਵਿੰਦਰ ਸਿੰਘ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਾਸਤੇ ਕਾਗਜ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Manoj

Content Editor

Related News