ਧਰਨੇ ਤੋਂ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ''ਚ ਮੌਤ

Thursday, Oct 22, 2020 - 06:19 PM (IST)

ਧਰਨੇ ਤੋਂ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ''ਚ ਮੌਤ

ਭਵਾਨੀਗੜ੍ਹ (ਵਿਕਾਸ, ਸੰਜੀਵ): ਬੀਤੇ ਦਿਨੀਂ ਪਿੰਡ ਮਾਝੀ ਨੇੜੇ ਵਾਪਰੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।ਹਾਦਸੇ ਸਬੰਧੀ ਸੋਨੀ ਪੁੱਤਰ ਹਰਮੇਸ਼ ਵਾਸੀ ਪਿੰਡ ਮਾਝੀ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਦਾਦਾ ਹਰਪਾਲ ਸਿੰਘ ਉਰਫ ਪਾਲਾ (70) ਰੋਜ਼ਾਨਾ ਦੀ ਤਰ੍ਹਾਂ ਕਿਸਾਨ ਯੂਨੀਅਨ ਵੱਲੋਂ ਟੋਲ ਪਲਾਜ਼ਾ ਮਾਝੀ 'ਤੇ ਦਿੱਤੇ ਜਾ ਰਹੇ ਧਰਨੇ 'ਚ ਸ਼ਾਮਲ ਹੋ ਕੇ ਵਾਪਸ ਸਾਈਕਲ 'ਤੇ ਮਾਝੀ ਪਿੰਡ ਜਾ ਰਿਹਾ ਸੀ ਤਾਂ ਇਸ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਦੇ ਚਾਲਕ ਨੇ ਬੜੀ ਲਾਪ੍ਰਵਾਹੀ ਨਾਲ ਪਿੱਛੋਂ ਲਿਆ ਕੇ ਉਸਦੇ ਦਾਦੇ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਕੇਂਦਰ ਦੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਪਰਿਵਾਰ ਸਮੇਤ ਲਾੜੀ ਲੈਣ ਗਿਆ ਲਾੜਾ

ਹਾਦਸੇ 'ਚ ਗੰਭੀਰ ਜ਼ਖ਼ਮੀ ਉਸਦੇ ਦਾਦੇ ਹਰਪਾਲ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲਸ ਨੇ ਮੁੱਦਈ ਦੇ ਬਿਆਨਾਂ 'ਤੇ ਟਰੱਕ ਦੇ ਅਣਪਛਾਤੇ ਚਾਲਕ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: 5ਵੀਂ ਜਮਾਤ 'ਚ ਪੜ੍ਹਦੇ ਮਾਸੂਮ ਦੇ ਨਹੀਂ ਹਨ ਹੱਥ, ਇਕ ਪੈਰ ਦੇ ਕਮਾਲ ਨਾਲ ਜਿੱਤਿਆ ਸੂਬਾ ਪੱਧਰੀ ਮੁਕਾਬਲਾ


author

Shyna

Content Editor

Related News