ਪੰਜਾਬ 'ਚ ਲਗਾਤਾਰ ਮਾਰੂ ਹੋ ਰਿਹੈ ਕੋਰੋਨਾ, ਸੰਗਰੂਰ 'ਚ 2 ਮੌਤਾਂ

06/24/2020 5:13:23 PM

ਸੰਗਰੂਰ (ਰਾਜੇਸ਼ ਕੋਹਲੀ) : ਪੰਜਾਬ 'ਚ ਕੋਰੋਨਾ ਵਾਇਰਸ ਮਾਰੂ ਹੁੰਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਕੋਰੋਨਾ ਦੇ ਕਾਰਨ ਹੋ ਰਹੀਆਂ ਮੌਤਾਂ ਦੇ ਮਾਮਲੇ ਵੀ ਲਗਾਤਾਰ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲੇ 'ਚ ਸੰਗਰੂਰ 'ਚ ਕੋਰੋਨਾ ਕਾਰਨ 2 ਮੌਤਾਂ ਹੋ ਗਈਆਂ ਹਨ। ਦੱਸ ਦਈਏ ਕਿ 64 ਸਾਲ ਦੇ ਮਾਲੇਰਕੋਟਲਾ ਦੇ ਰਹਿਣ ਵਾਲੇ ਬਜ਼ੁਰਗ ਨੇ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ 'ਚ ਦਮ ਤੋੜਿਆ ਹੈ। ਉਕਤ ਮਰੀਜ਼ ਪਹਿਲੇ ਤੋਂ ਹੀ ਵੈਂਟੀਲੇਟਰ 'ਤੇ ਸੀ। ਦੂਜਾ ਮਰੀਜ਼ (63 ਸਾਲਾ) ਸੰਗਰੂਰ ਦੇ ਪਿੰਡ ਕਾਂਝਲਾ ਦਾ ਰਹਿਣ ਵਾਲਾ ਸੀ। ਸੰਗਰੂਰ ਜ਼ਿਲ੍ਹੇ 'ਚ ਹੁਣ ਤੱਕ 149 ਕੇਸ ਐਕਟਿਵ ਹਨ ਜਦੋਂਕਿ 145 ਵਿਅਕਤੀ ਠੀਕ ਹੋ ਕੇ ਘਰਾਂ ਨੂੰ ਵੀ ਪਰਤ ਚੁੱਕੇ ਹਨ। ਉੱਥੇ ਹੀ ਅਜੇ ਤੱਕ 10 ਲੋਕਾਂ ਦੀ ਮੌਤ ਵੀ ਹੋ ਗਈ ਹੈ ਅਤੇ 4 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ। 

ਇਹ ਵੀ ਪੜ੍ਹੋ : ਜਲੰਧਰ 'ਚ ਲਗਾਤਾਰ ਭਿਆਨਕ ਰੂਪ ਧਾਰ ਰਿਹੈ ਕੋਰੋਨਾ, 43 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਪੰਜਾਬ ਵਿਚ ਕੋਰੋਨਾ ਦੀ ਸਥਿਤੀ

ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4493 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 831, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 648, ਲੁਧਿਆਣਾ 'ਚ 623, ਤਰਨਤਾਰਨ 191, ਮੋਹਾਲੀ 'ਚ 219, ਹੁਸ਼ਿਆਰਪੁਰ 'ਚ 165, ਪਟਿਆਲਾ 'ਚ 236, ਸੰਗਰੂਰ 'ਚ 221 ਕੇਸ, ਨਵਾਂਸ਼ਹਿਰ 'ਚ 125, ਗੁਰਦਾਸਪੁਰ 'ਚ 195 ਕੇਸ,  ਮੁਕਤਸਰ 117,  ਮੋਗਾ 'ਚ 85, ਫਰੀਦਕੋਟ 98, ਫਿਰੋਜ਼ਪੁਰ 'ਚ 77, ਫਾਜ਼ਿਲਕਾ 75, ਬਠਿੰਡਾ 'ਚ 79, ਪਠਾਨਕੋਟ 'ਚ 188, ਬਰਨਾਲਾ 'ਚ 46, ਮਾਨਸਾ 'ਚ 42, ਫਤਿਹਗੜ੍ਹ ਸਾਹਿਬ 'ਚ 100, ਕਪੂਰਥਲਾ 67, ਰੋਪੜ 'ਚ 91 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 3077 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1253 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 109 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ :  ਸ੍ਰੀ ਮੁਕਤਸਰ ਸਾਹਿਬ ਵਿਖੇ ਫਟਿਆ ਕੋਰੋਨਾ ਬੰਬ, 33 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

Anuradha

This news is Content Editor Anuradha