ਹਿੰਡਨਬਰਗ ਰਿਪੋਰਟ ’ਤੇ ਸੰਸਦ ’ਚ ਨਹੀਂ ਹੋਣ ਦਿੱਤੀ ਜਾ ਰਹੀ ਬਹਿਸ : ਸੀਤਾਰਾਮ ਯੇਚੁਰੀ

03/23/2023 9:57:43 PM

ਹੁਸ਼ਿਆਰਪੁਰ (ਜੈਨ)-ਸੀ. ਪੀ. ਆਈ. (ਐੱਮ) ਦੇ ਰਾਸ਼ਟਰੀ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ ਹੈ ਕਿ ਹਿੰਡਨਬਰਗ ਰਿਪੋਰਟ ਮਾਮਲੇ ’ਚ ਜੇ. ਪੀ. ਸੀ. ਗਠਿਤ ਕਰਨ ਅਤੇ ਸੰਸਦ ’ਚ ਬਹਿਸ ਦੀ ਮੰਗ ਨੂੰ ਸਵੀਕਾਰ ਨਾ ਕਰ ਕੇ ਸੰਸਦ ਨੂੰ ਚੱਲਣ ਨਹੀਂ ਦਿੱਤਾ ਜਾ ਰਿਹਾ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੱਤਾਧਾਰੀ ਪਾਰਟੀ ਵੱਲੋਂ ਸੰਸਦ ਨਾ ਚੱਲਣ ਦਿੱਤੀ ਜਾ ਰਹੀ ਹੋਵੇ। ਯੇਚੁਰੀ ਅੱਜ ਇੱਥੇ ਪਾਰਟੀ ਦੀ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਹਿਮ ਖ਼ਬਰ, SYL ਵਿਵਾਦ ’ਤੇ ਸੁਪਰੀਮ ਕੋਰਟ ਸਖ਼ਤ, ਪੜ੍ਹੋ Top 10

ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ’ਚ ਆਯੋਜਿਤ ਰੈਲੀ ’ਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹਜ਼ਾਰਾਂ ਦੀ ਗਿਣਤੀ ’ਚ ਪਾਰਟੀ ਵਰਕਰ ਸ਼ਾਮਲ ਹੋਏ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਭੂਪਚੰਦ, ਗੁਰਦਰਸ਼ਨ ਸਿੰਘ ਖਵਾਸਪੁਰ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਸਿੱਖਿਆ ਮੰਤਰੀ ਅਤੇ ਓਲੰਪੀਅਨ ਪਰਗਟ ਸਿੰਘ, ਪ੍ਰਥੀ ਪਾਲ ਸਿੰਘ ਮਾਘੀਮੇੜਾ ਸਮੇਤ ਕਈ ਹੋਰ ਸੀਨੀਅਰ ਨੇਤਾ ਰੈਲੀ ’ਚ ਸ਼ਾਮਲ ਹੋਏ।

ਇਹ ਖ਼ਬਰ ਵੀ ਪੜ੍ਹੋ : MP ਸਾਹਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਸ਼ਹੀਦ ਭਗਤ ਸਿੰਘ ਨੂੰ ਲੈ ਕੇ ਕੀਤੀ ਇਹ ਮੰਗ

ਯੇਚੁਰੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਦਾ 11 ਲੱਖ ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਅਤੇ ਟੈਕਸਾਂ ਵਿਚ ਵੱਡੀਆਂ ਰਿਆਇਤਾਂ ਦਿੱਤੀਆਂ। ਉਨ੍ਹਾਂ ਸਮੂਹ ਵਿਰੋਧੀ ਪਾਰਟੀਆਂ ਅਤੇ ਆਮ ਜਨਤਾ ਨੂੰ ਇਕ ਮੰਚ ’ਤੇ ਇਕੱਠੇ ਹੋ ਕੇ ਸਾਂਝੀ ਲੜਾਈ ਲੜਨ ਦਾ ਸੱਦਾ ਕੀਤਾ। ਸੀਤਾਰਾਮ ਯੇਚੁਰੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਾਅਵੇ ਅਨੁਸਾਰ ਜੇਕਰ ਪੰਜਾਬ ’ਚ ਕਾਨੂੰਨ-ਵਿਵਸਥਾ ਕੰਟਰੋਲ ’ਚ ਹੈ ਤਾਂ 2 ਮਾਰਚ ਨੂੰ ਪੈਰਾ-ਮਿਲਟਰੀ ਫੋਰਸ ਦੀਆਂ 40 ਕੰਪਨੀਆਂ ਕਿਉਂ ਮੰਗਵਾਈਆਂ ਗਈਆਂ।

Manoj

This news is Content Editor Manoj