12 ਲੱਖ ਦਾ ਕਰਜ਼ਾ ਚੁੱਕ ਕੇ ਸ਼ੁਰੂ ਕੀਤਾ ਕਾਰੋਬਾਰ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ

Saturday, Sep 14, 2024 - 05:11 PM (IST)

12 ਲੱਖ ਦਾ ਕਰਜ਼ਾ ਚੁੱਕ ਕੇ ਸ਼ੁਰੂ ਕੀਤਾ ਕਾਰੋਬਾਰ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ

ਮੱਲਾਂਵਾਲਾ (ਜਸਪਾਲ ਸੰਧੂ) : ਮੱਲਾਂਵਾਲਾ ਦੇ ਮੇਨ ਚੌਂਕ ਦੇ ਨੇੜੇ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਕਾਮਲ ਵਾਲਾ ਤਕਰੀਬਨ 12 ਲੱਖ ਦਾ ਕਰਜ਼ਾ ਲੈ ਕੇ ਕੰਮ ਸ਼ੁਰੂ ਕੀਤਾ ਪਰ ਬੀਤੀ ਅਚਾਨਕ ਰਾਤ 8:15 ਵਜੇ ਦੁਕਾਨ ਨੂੰ ਅੱਗ ਲੱਗ ਗਈ, ਜਿਸ ਕਾਰਨ ਸਾਰਾ ਦੁਕਾਨ ਸੜ ਕੇ ਸੁਆਹ ਹੋ ਗਿਆ ਜਦੋਂ ਆਸ ਪਾਸ ਦੇ ਦੁਕਾਨ ਵਾਲਿਆਂ ਨੇ ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਨੇ ਦੁਕਾਨ ਦੇ ਤਾਲੇ ਤੋੜ ਕੇ ਸ਼ਟਰ ਚੁੱਕਿਆ ਤਾਂ ਅੰਦਰ ਬਹੁਤ ਭਿਆਨਕ ਅੱਗ ਲੱਗੀ ਹੋਈ ਸੀ।

ਇਸ 'ਤੇ ਆਸ ਪਾਸ ਦੇ ਘਰਾਂ ਅਤੇ ਦੁਕਾਨ ਵਾਲਿਆਂ ਨੇ ਵੱਡੀ ਮੁਸ਼ੱਕਤ ਕਰਕੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਰਾਤ 8:45 ਵਜੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਆਈ ਤੇ ਉਨ੍ਹਾੰ ਨੇ ਰਹਿੰਦੀ ਖੁੰਹਦੀ ਅੱਗ ਬੁਝਾਈ। ਅਜੇ ਤੱਕ ਦੁਕਾਨ ਨੂੰ ਅੱਗ ਲੱਗਣ ਦਾ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।


author

Gurminder Singh

Content Editor

Related News