ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Sunday, Dec 18, 2022 - 05:20 PM (IST)

ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਬੁਢਲਾਡਾ (ਬਾਂਸਲ) : ਸਥਾਨਕ ਜਾਖਲ ਫਿਰੋਜ਼ਪੁਰ ਰੇਲਵੇ ਲਾਈਨ ’ਤੇ ਪਿੰਡ ਚੂਹਲੜ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ। ਜੋ ਕਿਸਾਨ ਵੱਲੋਂ ਕਰਜ਼ੇ ਦੀ ਮਾਰ ਕਾਰਨ ਆਤਮਹੱਤਿਆ ਦਾ ਮਾਮਲਾ ਨਜ਼ਰ ਆ ਰਿਹਾ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰੇਲਵੇ ਪੁਲਸ ਨੇ ਦੱਸਿਆ ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ (58) ਪੁੱਤਰ ਆਤਮਾ ਸਿੰਘ ਪਿੰਡ ਦੌਦੜਾ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਆਮੀਦ ਸਿੰਘ ਨੇ ਦੱਸਿਆ ਕਿ ਪਿਤਾ ਉੱਪਰ ਕਰਜ਼ੇ ਦਾ ਬੋਝ ਹੋਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੇ ਸਨ। 

ਉਕਤ ਨੇ ਦੱਸਿਆ ਕਿ ਸਾਡੇ ਕੋਲ 2.5 ਏਕੜ ਜ਼ਮੀਨ ਸੀ ਅਤੇ 4 ਲੱਖ ਰੁਪਏ ਦਾ ਸੁਸਾਇਟੀ ਬੈਂਕ ਅਤੇ ਆੜ੍ਹਤੀਏ ਦਾ ਕਰਜ਼ਾ ਸੀ। ਜਿਸ ਕਾਰਨ ਉਸ ਦੇ ਪਿਤਾ ਪ੍ਰੇਸ਼ਾਨ ਰਹਿੰਦੇ ਸਨ। ਪੁਲਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਭੇਜ ਦਿੱਤੀ ਹੈ।


author

Gurminder Singh

Content Editor

Related News