ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Monday, Oct 23, 2023 - 02:36 PM (IST)

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਕੌਹਰੀਆਂ (ਸ਼ਰਮਾ) : ਪਿੰਡ ਹਰੀਗੜ੍ਹ ਦੇ ਇਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਕਿਸਾਨ ਆਗੂ ਮਨਜੀਤ ਸਿੰਘ ਭੂਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਗੁਰਦੀਪ ਸਿੰਘ (40) ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਸਵੇਰੇ ਤਕਰੀਬਨ ਚਾਰ ਕੁ ਵਜੇ ਬਿਜਲੀ ਵਾਲੀ ਤਾਰ ਨਾਲ ਹੱਥ ਲਾ ਕੇ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਸਿਰ ਬੈਂਕ ਅਤੇ ਆੜ੍ਹਤੀਏ ਦਾ ਕਾਫੀ ਕਰਜ਼ਾ ਸੀ। 

ਮ੍ਰਿਤਕ ਆਪਣੇ ਪਿੱਛੇ ਇਕ 6 ਸਾਲ ਦੀ ਧੀ ਅਤੇ 4 ਸਾਲਾ ਪੁੱਤਰ ਨੂੰ ਛੱਡ ਗਿਆ। ਚੌਕੀ ਇੰਚਾਰਜ ਕੌਹਰੀਆਂ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਰੂਬਲਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News