ਕਰਜ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਕਿਸਾਨ, ਜ਼ਹਿਰੀਲੀ ਚੀਜ਼ ਪੀ ਕੇ ਕੀਤੀ ਖ਼ੁਦਕੁਸ਼ੀ

Wednesday, Jul 07, 2021 - 06:05 PM (IST)

ਕਰਜ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਕਿਸਾਨ, ਜ਼ਹਿਰੀਲੀ ਚੀਜ਼ ਪੀ ਕੇ ਕੀਤੀ ਖ਼ੁਦਕੁਸ਼ੀ

ਸ਼ੇਰਪੁਰ (ਅਨੀਸ਼) : ਪਿੰਡ ਈਨਾਂ ਬਾਜਵਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ੇਰਪੁਰ ਦੇ ਮੁੱਖੀ ਬਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੋਬਿੰਦਰ ਸਿੰਘ ਪੁੱਤਰ ਈਸਰ ਸਿੰਘ ਵਾਸੀ ਈਨਾਂ ਬਾਜਵਾ ਦੀ ਪਤਨੀ ਮਨਜੀਤ ਕੌਰ ਵੱਲੋ ਦਰਜ ਕਰਵਾਏ ਗਏ ਬਿਆਨਾਂ ਅਨੁਸਾਰ ਮੇਰੇ ਘਰ ਵਾਲੇ ਨੇ ਬੈਂਕ ਤੋਂ ਕਰਜ਼ਾ ਲਿਆ ਹੋਇਆ ਸੀ ਅਤੇ ਕਰਜ਼ਾ ਨਾ ਮੋੜਨ ਕਰਕੇ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿਦਾ ਸੀ, ਜਿਸ ਕਰਕੇ ਉਸਨੇ ਖੇਤ ਵਿਚ ਜਾਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ।

ਉਕਤ ਨੇ ਦੱਸਿਆ ਕਿ ਇਸ ਦਾ ਪਤਾ ਲੱਗਣ ’ਤੇ ਅਸੀਂ ਉਸ ਨੂੰ ਬਰਨਾਲਾ ਦੇ ਨਿੱਜੀ ਹਸਪਤਾਲ ਵਿਚ ਲੈ ਗਏ, ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ । ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਧੂਰੀ ਵਿਖੇ ਕਰਵਾ ਕੇ ਲਾਸ਼ ਵਾਰਿਸਾ ਹਵਾਲੇ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਅਧਾਰ ’ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।


author

Gurminder Singh

Content Editor

Related News