ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਨੇ ਖੇਤ ’ਚ ਕੀਤੀ ਖ਼ੁਦਕੁਸ਼ੀ

Wednesday, Aug 25, 2021 - 06:17 PM (IST)

ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਨੇ ਖੇਤ ’ਚ ਕੀਤੀ ਖ਼ੁਦਕੁਸ਼ੀ

ਬੁਢਲਾਡਾ (ਬਾਂਸਲ) : ਕਰਜ਼ੇ ਦੀ ਮਾਰ ਹੇਠ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਵਾਲੇ ਕਿਸਾਨ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱ.  ਓ ਸਦਰ ਰਮਨਦੀਪ ਕੌਰ ਨੇ ਦੱਸਿਆ ਕਿ ਪਿੰਡ ਕਣਕਵਾਲ ਚਹਿਲਾ ਦੇ ਸੰਦੀਪ ਸਿੰਘ (30) ਪੁੱਤਰ ਭਗਵਾਨ ਸਿੰਘ ਨੇ ਅੱਜ ਆਪਣੇ ਖੇਤ ਵਿਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਤਨੀ ਮਨਦੀਪ ਕੌਰ ਦੇ ਬਿਆਨ ’ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਪੋਸਟ ਮਾਰਟਮ ਉਪਰੰਤ ਸਹਾਇਕ ਥਾਣੇਦਾਰ ਸੱਤਪਾਲ ਸਿੰਘ ਨੇ ਵਾਰਸਾ ਨੂੰ ਸੌਂਪ ਦਿੱਤੀ।

ਉਨ੍ਹਾ ਦੱਸਿਆ ਕਿ ਮ੍ਰਿਤਕ ਦੀ ਪਤਨੀ ਅਨੁਸਾਰ ਉਸਦੇ ਪਤੀ ਉਪਰ 8 ਲੱਖ ਦਾ ਕਰਜ਼ਾ ਸੀ। ਜ਼ਮੀਨ 2 ਏਕੜ ਹੋਣ ਕਾਰਨ ਕਰਜ਼ਾ ਮੋੜਨਾ ਮੁਸ਼ਕਲ ਹੋਇਆ ਪਿਆ ਸੀ ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਨੇ ਅੱਜ ਆਤਮਹੱਤਿਆ ਕਰ ਲਈ।


author

Gurminder Singh

Content Editor

Related News