ਮੋਗਾ ’ਚ ਦਰਦਨਾਕ ਘਟਨਾ, ਕਰਜ਼ੇ ਤੋਂ ਦੁਖੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

Sunday, Mar 28, 2021 - 06:20 PM (IST)

ਮੋਗਾ ’ਚ ਦਰਦਨਾਕ ਘਟਨਾ, ਕਰਜ਼ੇ ਤੋਂ ਦੁਖੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

ਮੋਗਾ (ਆਜ਼ਾਦ)- ਮੋਗਾ ਜ਼ਿਲ੍ਹੇ ਦੇ ਪਿੰਡ ਰਾਮੂਵਾਲਾ ਨਵਾਂ ਨਿਵਾਸੀ ਕਿਸਾਨ ਸੁਖਦੇਵ ਸਿੰਘ (40) ਅਤੇ ਉਸਦੀ ਪਤਨੀ ਕਰਮਜੀਤ ਕੌਰ (35) ਨੇ ਕਰਜ਼ੇ ਤੋਂ ਤੰਗ ਆ ਕੇ ਆਪਣੇ ਘਰ ਵਿਚ ਹੀ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਕਾਰਣ ਦੋਵਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਮਹਿਣਾ ਦੇ ਹੌਲਦਾਰ ਸਿਕੰਦਰ ਸਿੰਘ ਪੁਲਸ ਪਾਰਟੀ ਸਮੇਤ ਉਥੇ ਪਹੁੰਚੇ ਅਤੇ ਜਾਂਚ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ।

ਇਹ ਵੀ ਪੜ੍ਹੋ : ਭਾਜਪਾ ਵਿਧਾਇਕ ਦੀ ਕੁੱਟਮਾਰ ਤੋਂ ਬਾਅਦ ਪੰਜਾਬ ਪੁਲਸ ਦੀ ਵੱਡੀ ਕਾਰਵਾਈ

ਜਾਣਕਾਰੀ ਦਿੰਦੇ ਹੋਏ ਹੌਲਦਾਰ ਸਿਕੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਚੰਨਣ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਰੀਬ 3 ਸਾਲ ਪਹਿਲਾਂ ਖੇਤ ਵਿਚ ਬੋਰ ਕਰਨ ਲਈ ਸੁਸਾਇਟੀ ਤੋਂ ਤਿੰਨ ਲੱਖ ਰੁਪਏ ਦੇ ਕਰਜ਼ੇ ਦੀ ਲਿਮਟ ਲਈ ਸੀ, ਜਿਸ ਨੂੰ ਉਹ ਵਾਪਸ ਨਹੀਂ ਕਰ ਸਕੇ। ਕਈ ਵਾਰ ਮੈਂਨੂੰ ਮੇਰੇ ਪੁੱਤ ਨੇ ਕਿਹਾ ਕਿ ਕਰਜ਼ਾ ਵਾਪਸ ਨਹੀਂ ਹੋ ਰਿਹਾ, ਇਸ ਗੱਲ ਨੂੰ ਲੈ ਕੇ ਮੇਰਾ ਪੁੱਤ ਅਤੇ ਨੂੰਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸਨ। ਮੈਂ ਕਈ ਵਾਰ ਉਨ੍ਹਾਂ ਨੂੰ ਸਮਝਾਉਣ ਦਾ ਵੀ ਯਤਨ ਕੀਤਾ ਕਿ ਕਰਜ਼ਾ ਹੌਲੀ-ਹੌਲੀ ਉਤਾਰ ਦਿਆਂਗੇ।

ਇਹ ਵੀ ਪੜ੍ਹੋ : ਭਾਜਪਾ ਵਿਧਾਇਕ ਨਾਲ ਕੁੱਟਮਾਰ ਦੇ ਮਾਮਲੇ ’ਚ ਰਾਜਪਾਲ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਬੀਤੇ ਦਿਨ ਮੇਰੇ ਪੁੱਤ ਅਤੇ ਨੂੰਹ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਘਰ ਵਿਚ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਦਾ ਪਤਾ ਲੱਗਣ ’ਤੇ ਉਕਤ ਦੋਵਾਂ ਨੂੰ ਸਰਕਾਰੀ ਐਂਬੂਲੈਂਸ 108 ਰਾਹੀਂ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ, ਉਥੇ ਕਰਮਜੀਤ ਕੌਰ ਨੇ ਦਮ ਤੋੜ ਦਿੱਤਾ, ਜਦਕਿ ਸੁਖਦੇਵ ਸਿੰਘ ਨੂੰ ਇਕ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕੀਤਾ ਗਿਆ, ਉਸਨੇ ਉਥੇ ਜਾ ਕੇ ਦਮ ਤੋੜ ਦਿੱਤਾ। ਉਸਨੇ ਕਿਹਾ ਕਿ ਮੇਰੇ ਬੇਟੇ ਅਤੇ ਨੂੰਹ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਪਤੀ-ਪਤਨੀ ਦੇ ਦੋ ਬੱਚੇ ਹਨ। ਹੌਲਦਾਰ ਸਿਕੰਦਰ ਸਿੰਘ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀਆਂ।

ਇਹ ਵੀ ਪੜ੍ਹੋ : ਮਲੋਟ ਘਟਨਾ ਤੋਂ ਬਾਅਦ ਐਕਸ਼ਨ ’ਚ ਪੰਜਾਬ ਭਾਜਪਾ, ਕੈਪਟਨ ਦੀ ਰਿਹਾਇਸ਼ ’ਤੇ ਬੋਲਿਆ ਧਾਵਾ

ਕੀ ਕਹਿਣੈ ਪਿੰਡ ਦੇ ਸਰਪੰਚ ਦਾ
ਇਸ ਸਬੰਧੀ ਜਦ ਵਿਚ ਪਿੰਡ ਰਾਮੂੰਵਾਲਾ ਦੇ ਸਰਪੰਚ ਬੂਟਾ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਪਿੰਡ ਵਿਚ ਮਾਤਮ ਛਾਇਆ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਉਕਤ ਪਰਿਵਾਰ ਦੀ ਜਿਥੇ ਆਰਥਿਕ ਸਹਾਇਤਾ ਕਰਨੀ ਚਾਹੀਦੀ ਹੈ, ਉਥੇ ਉਨ੍ਹਾਂ ਦਾ ਕਰਜ਼ਾ ਵੀ ਮੁਆਫ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿਚ ਜਲਦ ਹੀ ਡਿਪਟੀ ਕਮਿਸ਼ਨਰ ਮੋਗਾ ਨੂੰ ਮਿਲ ਕੇ ਆਰਥਿਕ ਸਹਾਇਤਾ ਕਰਨ ਅਤੇ ਕਰਜ਼ ਮੁਆਫ਼ੀ ਦੀ ਗੁਹਾਰ ਲਗਾਉਣਗੇ।

ਇਹ ਵੀ ਪੜ੍ਹੋ : ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਚੁੱਪ, ਕਾਂਗਰਸ ’ਚ ਭਵਿੱਖ ਨੂੰ ਲੈ ਕੇ ਉੱਠੇ ਵੱਡੇ ਸਵਾਲ


author

Gurminder Singh

Content Editor

Related News