ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਕੀਤੀ ਸਮਾਪਤ
Wednesday, Sep 28, 2022 - 06:53 PM (IST)

ਨਿਹਾਲ ਸਿੰਘ ਵਾਲਾ (ਬਾਵਾ) : ਪਿੰਡ ਮਾਣੂੰਕੇ ਦੇ ਇਕ 60 ਸਾਲਾ ਵਿਅਕਤੀ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨਿਰਮਲ ਸਿੰਘ ਪੁੱਤਰ ਮਲਕੀਤ ਸਿੰਘ ਦੇ ਬੇਟੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਜੋ ਕਿ ਪਸ਼ੂਆਂ ਦਾ ਵਪਾਰ ਕਰਦਾ ਸੀ ਅਤੇ ਸਾਡੇ ਸਿਰ ਕਰਜ਼ਾ ਹੋਣ ਕਾਰਣ ਉਹ ਮਾਨਸ਼ਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।
ਉਕਤ ਨੇ ਦੱਸਿਆ ਕਿ ਅੱਜ ਉਸ ਦੇ ਪਿਤਾ ਨੇ ਜ਼ਹਿਰੀਲੀ ਦਵਾਈ ਪੀ ਲਈ ਜਿਸ ਨੂੰ ਇਲਾਜ ਲਈ ਨਿਹਾਲ ਸਿੰਘ ਵਾਲਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਕਿ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਮ੍ਰਿਤਕ ਨਿਰਮਲ ਸਿੰਘ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਉਸਦੇ ਸਪੁੱਤਰ ਬਲਜਿੰਦਰ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ।