ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਖਾਧੀ ਜ਼ਹਿਰੀਲੀ ਦਵਾਈ, ਮੌਤ

10/16/2017 4:19:08 PM

ਬਟਾਲਾ (ਬੇਰੀ) - ਕਸਬਾ ਵਡਾਲਾ ਗ੍ਰੰਥੀਆਂ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧ 'ਚ ਪੁਲਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ. ਐੱਸ. ਆਈ ਵਿਜੇ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਕੁਲਦੀਪ ਕੌਰ ਪਤਨੀ ਬਲਵੰਤ ਸਿੰਘ ਵਾਸੀ ਵਡਾਲਾ ਗ੍ਰੰਥੀਆਂ ਨੇ ਦੱਸਿਆ ਕਿ ਮੇਰਾ ਪਤੀ ਬਲਵੰਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਅਤੇ ਇਸਦੇ ਸਿਰ 'ਤੇ ਬੈਂਕ ਦਾ 2 ਲੱਖ ਰੁਪਏ ਦਾ ਕਰਜ਼ਾ ਸੀ, ਜਿਸਦੇ ਚਲਦਿਆਂ ਇਸਨੇ ਕੋਈ ਜ਼ਹਿਰੀਲ ਦਵਾਈ ਖਾ ਲਈ ਜਿਸ ਨਾਲ ਇਸਦੀ ਮੌਤ ਹੋ ਗਈ। ਏ. ਐੱਸ. ਆਈ ਵਿਜੇ ਕੁਮਾਰ ਨੇ ਦੱਸਿਆ ਕਿ ਉਕਤ ਮਾਮਲੇ ਸੰਬੰਧੀ ਥਾਣਾ ਸੇਖਵਾਂ ਵਿਖੇ ਮ੍ਰਿਤਕ ਦੀ ਪਤਨੀ ਕੁਲਦੀਪ ਕੌਰ ਦੇ ਬਿਆਨਾਂ ਦੇ ਆਧਾਰ 'ਤੇ 174 ਸੀ. ਆਰ. ਪੀ. ਸੀ ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।