ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦੇ ਕਿਸਾਨ ਨੇ ਕੀਤੀ ਖੁਦਕੁਸ਼ੀ

Sunday, Aug 16, 2020 - 05:11 PM (IST)

ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦੇ ਕਿਸਾਨ ਨੇ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋ (ਮੁਨੀਸ਼): ਪੰਜਾਬ 'ਚ ਜਿੱਥੇ ਇਕ ਪਾਸੇ ਕੋਰੋਨਾ ਦਾ ਕਹਿਰ ਜਾਰੀ ਹੈ, ਉੱਥੇ ਦੂਜੇ ਪਾਸੇ ਕਰਜ਼ੇ ਦੇ ਬੋਝ ਦੇ ਚੱਲਦੇ ਕਿਸਾਨਾਂ ਵਲੋਂ ਆਤਮ-ਹੱਤਿਆ ਕਰਨ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਜ਼ਿਲ੍ਹਾ ਬਠਿੰਡਾ ਦੇ ਪਿੰਡ ਬਾਜਕ ਦਾ ਸਾਹਮਣੇ ਆਇਆ ਹੈ, ਜਿੱਥੇ ਕਿਸਾਨ ਵਲੋਂ ਕਰਜ਼ੇ ਦੇ ਬੋਝ ਦੇ ਚੱਲਦੇ ਆਪਣੇ ਘਰ 'ਚ ਬਣੇ ਚੌਬਾਰੇ 'ਚ ਫਾਹਾ ਲਗਾ ਕੇ ਆਤਮ-ਹੱਤਿਆ ਕਰ ਲਈ। ਜਾਣਕਾਰੀ ਮੁਤਾਬਕ ਕਿਸਾਨ ਦੇ ਸਿਰ 'ਤੇ 6 ਲੱਖ ਦਾ ਕਰਜ਼ਾ ਸੀ ਅਤੇ ਕਿਸਾਨ ਜਸਵਿੰਦਰ ਸਿੰਘ ਦੇ ਕੋਲ ਕੇਵਲ 4 ਏਕੜ ਜ਼ਮੀਨ ਹੈ, ਜਿਸ ਦੇ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ:  ਕੀ ਕਰਨਾ ਇਹੋ-ਜਿਹੀ ਔਲਾਦ ਨੂੰ,ਇਕ ਲੀਡਰ, ਦੂਜਾ ਅਫਸਰ ਪਰ ਸੜਕਾਂ 'ਤੇ ਰੁਲ ਰਹੀ ਮਾਂ

ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੇ ਦਿਨ ਆਪਣੇ ਘਰ 'ਚ ਬਣੇ ਚੌਬਾਰੇ 'ਚ ਫਾਹਾ ਲਾ ਕੇ ਆਤਮ-ਹੱਤਿਆ ਕਰ ਲਈ। ਪਰਿਵਾਰ ਵਾਲੇ ਅਤੇ ਪਿੰਡ ਵਾਲੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਕਰ ਦਿੱਤਾ ਜਾਵੇ। ਥਾਣਾ ਨੰਦਗੜ੍ਹ ਦੀ ਪੁਲਸ ਨੇ 174 ਦੀ ਕਾਰਵਾਈ ਕਰਨ ਦੇ ਬਾਅਦ ਲਾਸ਼ ਦਾ ਪੋਸਟਮਾਰਟਮ ਕਰਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਪਈਆਂ ਭਾਜੜਾਂ, ਬੱਚਿਆਂ ਦੇ ਵੀ ਆਏ ਸੀ ਸੰਪਰਕ 'ਚ


author

Shyna

Content Editor

Related News