ਕਰਜ਼ੇ ਤੋਂ ਪਰੇਸ਼ਾਨ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Tuesday, Oct 31, 2017 - 04:01 PM (IST)

ਨਾਭਾ (ਰਾਹੁਲ) - ਨਾਭਾ ਦੇ ਇਕ ਵਿਅਕਤੀ ਵੱਲੋਂ ਕਰਜ਼ੇ ਦੇ ਚਲਦਿਆਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਾਭਾ ਦਾ ਅਮਰਜੀਤ ਸਿੰਘ ਇਕ ਫੈਕਟਰੀ 'ਚ ਕੰਮ ਕਰਦਾ ਸੀ ਤੇ ਕਾਰਜ਼ੇ ਕਾਰਨ ਕਾਫੀ ਪਰੇਸ਼ਾਨ ਰਹਿੰਦਾ ਸੀ , ਜਿਸ ਦੇ ਚੱਲਦਿਆ ਉਸ ਨੇ ਅੱਜ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।