ਕਰਜ਼ੇ ਤੋਂ ਤੰਗ ਆ ਕੇ ਜਨਾਨੀ ਨੇ ਕੀਤੀ ਖ਼ੁਦਕੁਸ਼ੀ

Thursday, Feb 10, 2022 - 05:54 PM (IST)

ਕਰਜ਼ੇ ਤੋਂ ਤੰਗ ਆ ਕੇ ਜਨਾਨੀ ਨੇ ਕੀਤੀ ਖ਼ੁਦਕੁਸ਼ੀ

ਮੋਗਾ (ਆਜ਼ਾਦ) : ਥਾਣਾ ਸਿਟੀ ਸਾਊਥ ਅਧੀਨ ਪੈਂਦੇ ਇਲਾਕੇ ਮੁਹੱਲਾ ਬੇਰੀਆਂ ਵਾਲਾ ਨਿਵਾਸੀ ਜਸਪ੍ਰੀਤ ਕੌਰ (32) ਜੋ ਦੋ ਬੱਚਿਆਂ ਦੀ ਮਾਂ ਸੀ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਸਹਾਇਕ ਥਾਣੇਦਾਰ ਬਸੰਤ ਸਿੰਘ ਵੱਲੋਂ ਮ੍ਰਿਤਕ ਦੇ ਪਤੀ ਧਰਮਿੰਦਰ ਸਿੰਘ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ ਮ੍ਰਿਤਕਾ ਦੇ ਪਤੀ ਨੇ ਪੁਲਸ ਨੂੰ ਦੱਸਿਆ ਕਿ ਉਸਦੀ ਪਤਨੀ ਕਰਜ਼ੇ ਨੂੰ ਲੈ ਮਾਨਸਿਕ ਤੌਰ ’ਤੇ ਪ੍ਰੇਸ਼ਾਨੀ ਰਹਿੰਦੀ ਸੀ।

ਉਕਤ ਨੇ ਦੱਸਿਆ ਕਿ ਉਨ੍ਹਾਂ ਉਸ ਨੂੰ ਕਈ ਵਾਰ ਸਮਝਾਉਣ ਦਾ ਯਤਨ ਕੀਤਾ ਪਰ ਉਸਨੇ ਤੰਗ ਆ ਕੇ ਘਰ ਅੰਦਰ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਅੱਜ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ।


author

Gurminder Singh

Content Editor

Related News