ਕਰਜ਼ੇ ਤੋਂ ਤੰਗ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨਲੀਲਾ ਕੀਤੀ ਸਮਾਪਤ
Tuesday, Jun 03, 2025 - 10:02 PM (IST)
ਲੋਪੋਕੇ (ਸਤਨਾਮ) : ਪੁਲਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਮਾਨਾਵਾਲਾ ਵਿਖੇ ਕਿਸਾਨ ਵੱਲੋਂ ਕਰਜ਼ੇ ਕਾਰਨ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਪਣੇ ਸਹੁਰੇ ਘਰ ਪਿੰਡ ਮਾਨਾਵਾਲਾ ਵਿਖੇ ਰਹਿ ਰਹੇ ਕਿਸਾਨ ਬਸੰਤ ਸਿੰਘ ਜੋ ਕਰਜ਼ੇ ਤੋਂ ਪਰੇਸ਼ਾਨ ਸੀ ਉਸ ਨੇ ਕਣਕ 'ਚ ਰੱਖਣ ਵਾਲੀਆਂ ਗੋਲੀਆਂ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕ ਬਸੰਤ ਸਿੰਘ ਵੱਲੋਂ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਵਾਇਰਲ ਕੀਤੀ ਗਈ ਜਿਸ ਵਿੱਚ ਉਸ ਵੱਲੋਂ ਉਸ ਨੂੰ ਕਰਜ਼ੇ ਕਾਰਨ ਤੰਗ ਪਰੇਸ਼ਾਨ ਕਰਨ ਵਾਲੇ ਵਿਅਕਤੀਆਂ ਦੇ ਬਾਰੇ ਬਾਰੇ ਜ਼ਿਕਰ ਵੀ ਕੀਤਾ ਗਿਆ। ਇਸ ਸਬੰਧੀ ਲੋਪੋਕੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਇਕ ਇਤਿਹਾਸਕ ਤੋਹਫ਼ਾ: ਕੇਵਲ ਢਿੱਲੋ
