ਕਰਜ਼ੇ ਦੇ ਬੋਝ ਹੇਠਾਂ ਆਏ ਕਿਸਾਨ ਨੇ ਕੀਤੀ ਖ਼ੁਦਕੁਸ਼ੀ, 3 ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

Friday, Jul 25, 2025 - 06:49 PM (IST)

ਕਰਜ਼ੇ ਦੇ ਬੋਝ ਹੇਠਾਂ ਆਏ ਕਿਸਾਨ ਨੇ ਕੀਤੀ ਖ਼ੁਦਕੁਸ਼ੀ, 3 ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਬਠਿੰਡਾ (ਵਿਜੇ ਵਰਮਾ)- ਬਠਿੰਡਾ ਦੇ ਪਿੰਡ ਗਹਿਰੀ ਭਾਗੀ 'ਚ ਇਕ ਹੋਰ ਕਿਸਾਨ ਨੇ ਕਰਜ਼ੇ ਦੇ ਬੋਝ ਹੇਠ ਆ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ 50 ਸਾਲਾ ਜਗਸੀਰ ਸਿੰਘ ਵਜੋਂ ਹੋਈ ਹੈ ਜੋ ਇਕ ਸੀਮੰਤ ਕਿਸਾਨ ਸੀ ਅਤੇ ਉਸ ਦੇ ਕੋਲ ਸਿਰਫ਼ ਦੋ ਏਕੜ ਜ਼ਮੀਨ ਸੀ। ਮਿਲੀ ਜਾਣਕਾਰੀ ਮੁਤਾਬਕ ਉਸ 'ਤੇ ਲਗਭਗ 9 ਤੋਂ 10 ਲੱਖ ਰੁਪਏ ਦਾ ਕਰਜ਼ਾ ਸੀ ਜੋ ਉਸ ਨੇ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਤੋਂ ਲਿਆ ਹੋਇਆ ਸੀ।

ਪਿੰਡ ਵਾਸੀਆਂ ਦੇ ਮੁਤਾਬਕ ਜਗਸੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਮਨੋਵਿਗਿਆਨਕ ਤਣਾਅ 'ਚ ਸੀ ਅਤੇ ਕਰਜ਼ੇ ਦੀ ਭੁਗਤਾਨੀ ਨੂੰ ਲੈ ਕੇ ਬਹੁਤ ਪਰੇਸ਼ਾਨ ਰਹਿੰਦਾ ਸੀ। ਵੀਰਵਾਰ ਨੂੰ ਉਸ ਨੇ ਜਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਇਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੋਂ ਹਾਲਤ ਗੰਭੀਰ ਹੋਣ ਕਾਰਨ ਐਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਅਜੇ ਹੋਰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ

ਮ੍ਰਿਤਕ ਆਪਣੇ ਪਿੱਛੇ 40 ਸਾਲਾ ਪਤਨੀ ਸੁਖਜੀਤ ਕੌਰ ਅਤੇ ਤਿੰਨ ਧੀਆਂ ਨੂੰ ਛੱਡ ਗਿਆ ਹੈ। ਪਰਿਵਾਰ ਡੂੰਘੇ ਸਦਮੇ 'ਚ ਹੈ ਅਤੇ ਪਿੰਡ ਦਾ ਮਾਹੌਲ ਸੋਗੀਨ ਹੈ। ਪਿੰਡ ਦੇ ਸਰਪੰਚ ਬਲਜੀਤ ਸਿੰਘ, ਸਾਬਕਾ ਸਰਪੰਚ ਧਰਮ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਰਕਾਰ ਕੋਲ ਮੰਗ ਰੱਖੀ ਹੈ ਕਿ ਮ੍ਰਿਤਕ ਦੇ ਪਰਿਵਾਰ ਦਾ ਕਰਜ਼ਾ ਤੁਰੰਤ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ ਤਾਂ ਜੋ ਧੀਆਂ ਦੀ ਪਰਵਿਰਸ਼ ਅਤੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਵੱਲੋਂ ਖ਼ੁਦਕੁਸ਼ੀਆਂ ਕਰਨ ਦੀ ਕਤਾਰ ਨਹੀਂ ਰੁਕ ਰਹੀ। ਹਰ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦੇ ਦਾਵੇ ਕੀਤੇ ਪਰ ਹਕੀਕਤ ਇਹ ਹੈ ਕਿ ਕਰਜ਼ੇ ਹੇਠ ਆਏ ਕਿਸਾਨ ਅੱਜ ਵੀ ਮੌਤ ਨੂੰ ਗਲ਼ ਲਗਾਉਣ ਲਈ ਮਜਬੂਰ ਹਨ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! ਅਕਾਲੀ ਦਲ ਨਾਲ ਗਠਜੋੜ ’ਤੇ ਭਾਜਪਾ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News