ਕਣਕ ਦਾ ਝਾੜ ਨਿਕਲਿਆ ਘੱਟ, ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

04/19/2022 5:37:45 PM

ਸ਼ੇਰਪੁਰ/ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਪਿੰਡ ਗੁਰਬਖ਼ਸ਼ਪੁਰਾ ਵਿਖੇ ਕਣਕ ਦਾ ਝਾੜ ਘੱਟ ਨਿਕਲਣ ਅਤੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਮ੍ਰਿਤਕ ਗੁਰਬਚਨ ਸਿੰਘ (42) ਪੁੱਤਰ ਸੁਖਦੇਵ ਸਿੰਘ ਦੇ ਛੋਟੇ ਭਰਾ ਜੰਗੀਰ ਸਿੰਘ ਵੱਲੋਂ ਥਾਣਾ ਸ਼ੇਰਪੁਰ ਵਿਖੇ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਭਰਾ ਗੁਰਬਚਨ ਸਿੰਘ ਪਰਿਵਾਰ ’ਤੇ ਪਏ ਭਾਰੀ ਕਰਜ਼ੇ ਦੇ ਭਾਰ ਤੋਂ ਪ੍ਰੇਸ਼ਾਨ ਰਹਿੰਦਾ ਸੀ ਤੇ ਇਸ ਵਾਰ ਕਣਕ ਦਾ ਝਾੜ ਵੀ ਬਹੁਤ ਘੱਟ ਨਿਕਲਿਆ, ਜਿਸ ਕਰਕੇ ਉਸ ਨੇ ਖੇਤ ਜਾ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਰਕੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਸਾਥੀ MP-5 ਗੰਨ ਤੇ 44 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ

ਇਸ ਸਬੰਧੀ ਮਾਮਲੇ ਦੀ ਤਫਤੀਸ਼ ਕਰ ਰਹੇ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਚੰਡੀਗੜ੍ਹ ’ਚ ਮਾਸਕ ਪਹਿਨਣਾ ਹੋਇਆ ਜ਼ਰੂਰੀ (ਵੀਡੀਓ)


Manoj

Content Editor

Related News