ਕਰਜ਼ੇ ਕਾਰਣ ਦਿਹਾੜੀਦਾਰ ਕਿਸਾਨ ਨੇ ਪੀਤੀ ਜ਼ਹਿਰੀਲੀ ਦਵਾਈ, ਮੌਤ

Monday, Mar 15, 2021 - 11:25 PM (IST)

ਕਰਜ਼ੇ ਕਾਰਣ ਦਿਹਾੜੀਦਾਰ ਕਿਸਾਨ ਨੇ ਪੀਤੀ ਜ਼ਹਿਰੀਲੀ ਦਵਾਈ, ਮੌਤ

ਬੁਢਲਾਡਾ, (ਬਾਂਸਲ)- ਆਰਥਿਕ ਤੌਰ ’ਤੇ ਟੁੱਟ ਚੁੱਕੇ ਦਿਹਾੜੀਦਾਰ ਕਿਸਾਨ ਵੱਲੋਂ ਆਤਮਹੱਤਿਆ ਕਰਨ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦੋਦੜਾ ਦੇ ਸੁਰਜੀਤ ਸਿੰਘ (36) ਪੁੱਤਰ ਮੱਖਣ ਸਿੰਘ ਜੋ ਕਰਜ਼ੇ ਦੇ ਬੋਝ ਹੇਠਾਂ ਦੱਬਣ ਕਾਰਣ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਕੁੱਝ ਦਿਨ ਪਹਿਲਾਂ ਆਪਣੇ ਘਰ ਅੰਦਰ ਜ਼ਹਿਰੀਲੀ ਚੀਜ਼ ਪੀ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ, ਜਿੱਥੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ। ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਣ ਲੁਧਿਆਣਾ ਦੇ ਵੱਡੇ ਹਸਪਤਾਲ ’ਚ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਗੋਲਡੀ ਨੇ ਦੱਸਿਆ ਕਿ ਮ੍ਰਿਤਕ ਉੱਪਰ 15 ਲੱਖ ਰੁਪਏ ਦੀ ਦੇਣਦਾਰੀ ਸੀ ਅਤੇ ਦਿਹਾੜੀ ਕਰ ਕੇ ਪਰਿਵਾਰ ਨੂੰ ਪਾਲਦਾ ਸੀ। ਲਾਸ਼ ਪੋਸਟਮਾਰਟਮ ਲਈ ਮੁਰਦਾਘਰ ’ਚ ਲਿਆਂਦੀ ਗਈ ਹੈ। ਪੁਲਸ ਕਾਰਵਾਈ ਉਪਰੰਤ ਮ੍ਰਿਤਕ ਦਾ ਸਸਕਾਰ ਕੀਤਾ ਜਾਵੇਗਾ।


author

Bharat Thapa

Content Editor

Related News