ਕਰਜ਼ੇ ਤੋਂ ਤੰਗ ਕਿਸਾਨ ਵੱਲੋਂ ਖੁਦਕੁਸ਼ੀ

Friday, Apr 20, 2018 - 06:56 AM (IST)

ਕਰਜ਼ੇ ਤੋਂ ਤੰਗ ਕਿਸਾਨ ਵੱਲੋਂ ਖੁਦਕੁਸ਼ੀ

ਗਿੱਦੜਬਾਹਾ, (ਕੁਲਭੂਸ਼ਨ)- ਕਰਜ਼ੇ ਦਾ ਦੈਂਤ ਆਏ ਦਿਨ ਕਿਸਾਨਾਂ ਨੂੰ ਨਿਗਲਦਾ ਹੀ ਜਾ ਰਿਹਾ ਹੈ। ਅਜਿਹੀ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ, ਜਦੋਂ ਗਿੱਦੜਬਾਹਾ ਦੇ ਵਾਰਡ ਨੰਬਰ-11 ਦੇ ਰਹਿਣ ਵਾਲੇ ਨੌਜਵਾਨ ਕਿਸਾਨ ਤਰਸੇਮ ਸਿੰਘ ਉਰਫ ਪੱਪਾ ਪੁੱਤਰ ਗੁਰਧਿਆਨ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। 
ਜਾਣਕਾਰੀ ਅਨੁਸਾਰ ਉਕਤ ਕਿਸਾਨ ਦੇ ਪਰਿਵਾਰ ਕੋਲ ਕਿਸੇ ਸਮੇਂ 60-65 ਏਕੜ ਜ਼ਮੀਨ ਸੀ ਪਰ ਲਗਾਤਾਰ ਕਰਜ਼ੇ ਦੀ ਮਾਰ ਅਤੇ ਆਰਥਿਕ ਮੰਦਹਾਲੀ ਨੇ ਉਨ੍ਹਾਂ ਦੀ ਸਾਰੀ ਜ਼ਮੀਨ ਵਿਕਵਾ ਦਿੱਤੀ, ਜਿਸ ਕਾਰਨ ਉਕਤ ਕਿਸਾਨ ਕਾਫੀ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। 
ਏ. ਐੱਸ. ਆਈ. ਬਾਜ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਗੁਰਧਿਆਨ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।


Related News