ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ
Saturday, Sep 18, 2021 - 12:29 PM (IST)
ਤਲਵੰਡੀ ਸਾਬੋ (ਮਨੀਸ਼): ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ ਤਾਂ ਪੰਜਾਬ ਵਿੱਚ ਕਰਜ਼ੇ ਦੇ ਦਬੇ ਕਿਸਾਨਾਂ ਵੱਲੋ ਖੁਦਕੁਸ਼ੀਆਂ ਦਾ ਸਿਲਸਿਲਾ ਵੀ ਲਗਤਾਰ ਜਾਰੀ ਹੈ। ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਵਿਖੇ ਇੱਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਦੇ ਪਰਿਵਾਰ ਕੋਲ ਮਹਿਜ ਦੋ ਏਕੜ ਜ਼ਮੀਨ ਤੇ ਸਿਰ ਤੇ ਕਰੀਬ 6 ਲੱਖ ਰੁਪਏ ਦਾ ਕਰਜ਼ਾ ਹੈ। ਮ੍ਰਿਤਕ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮਾਫ ਕਰਕੇ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਮੋਗਾ ’ਚ ਨਵੇਂ ਸੈਕਸ ਰੈਕਟ ਦਾ ਪਰਦਾਫਾਸ਼, ਫੋਨ ’ਤੇ ਮਿੱਠੀਆਂ ਗੱਲਾਂ ਕਰਕੇ ਆਪਣੇ ਜਾਲ ’ਚ ਫਸਾਉਣ ਲੱਗੀਆਂ ਕੁੜੀਆਂ
ਦੱਸਣਯੋਗ ਹੈ ਕਿ ਮ੍ਰਿਤਕ ਕਿਸਾਨ ਦੀ ਪਰੇਸ਼ਾਨੀ ਇੰਨੀ ਵਧ ਗਈ ਕਿ ਖੇਤ ਗਏ ਕਿਸਾਨ ਨੇ ਖੇਤ ਵਿੱਚ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ।ਮ੍ਰਿਤਕ ਆਪਣੇ ਪਿਛੇ ਆਪਣੇ ਬੁੱਢੇ ਮਾਤਾ-ਪਿਤਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਸੁਖਦਰਸ਼ਨ ਸਿੰਘ ਦੇ ਘਰ ਦੇ ਹਾਲਾਤ ਬਹੁਤ ਬੁਰੇ ਹਨ। ਉਨ੍ਹਾਂ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਅਤੇ ਸਾਰਾ ਕਰਜ਼ਾ ਮਾਫ ਕਰਨ ਦੀ ਮੰਗ ਵੀ ਕੀਤੀ ਹੈ।ਉਧਰ ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਦੀ ਲਾਸ਼ ਦਾ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਪੋਸਟਮਾਰਟ ਕਰਵਾਉਣ ਤੋ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਤੇ 174 ਦੀ ਕਰਵਾਈ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੋਟਰਸਾਈਕਲ ਨਹਿਰ ’ਚ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ,ਗਮ ’ਚ ਡੁੱਬਾ ਪਰਿਵਾਰ