ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਕਿਸਾਨ ਨੇ ਕੀਤੀ ਖ਼ੁਦਕੁਸ਼ੀ, 4 ਬੱਚਿਆਂ ਦਾ ਸੀ ਪਿਓ

Tuesday, Oct 19, 2021 - 04:50 PM (IST)

ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਕਿਸਾਨ ਨੇ ਕੀਤੀ ਖ਼ੁਦਕੁਸ਼ੀ, 4 ਬੱਚਿਆਂ ਦਾ ਸੀ ਪਿਓ

ਬਰੇਟਾ (ਬਾਂਸਲ): ਕਰਜ਼ੇ ਦੀ ਮਾਰ ਹੇਠ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੇ ਨਜ਼ਦੀਕ ਪਿੰਡ ਮੰਡੇਰਨਾ ਦੇ ਕਿਸਾਨ ਵੱਲੋਂ ਜ਼ਹਿਰੀਲੀ ਚੀਜ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਦੇ ਜਗਦੀਸ਼ ਸਿੰਘ (35) ਲੰਮੇ ਸਮੇ ਤੋਂ ਕਰਜ਼ੇ ਕਾਰਨ ਪਰੇਸ਼ਾਨ ਰਹਿੰਦਾ ਸੀ, ਜਿਸ ਨੇ ਅੱਜ ਜ਼ਹਿਰੀਲੀ ਚੀਜ ਪੀ ਕੇ ਖ਼ੁਦਕੁਸ਼ੀ ਕਰ ਲਈ। ਉਹ ਆਪਣੇ ਪਿੱਛੇ ਤਿੰਨ ਕੁੜੀਆਂ, ਇੱਕ ਮੁੰਡਾ ਅਤੇ ਪਰਿਵਾਰ ਨੂੰ ਕਰਜ਼ੇ ਦੀ ਪੰਡ ਛੱਡ ਗਿਆ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਮਨਦੀਪ ਕੌਰ ਦੇ ਬਿਆਨ ’ਤੇ ਧਾਰਾ 174 ਅਧੀਨ ਲਾਸ ਪੋਸਟ ਮਾਰਟਮ ਉਪਰੰਤ ਵਾਰਸਾ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ ਕੈਨੇਡਾ ’ਚ ਰੇਲ-ਕਾਰ ਹਾਦਸੇ ਦੌਰਾਨ ਪਿੰਡ ਰਾਣੀਵਾਲਾ ਦੀ ਇਕ ਕੁੜੀ ਦੀ ਮੌਤ, ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਮਹਿੰਦਰ ਸਿੰਘ ਭੈਣੀਬਾਘਾ ਨੇ ਕਾਂਗਰਸ ਸਰਕਾਰ ਦੇ ਦੋਸ ਲਾਉਦਿਆਂ ਕਿਹਾ ਕਿ ਇਹ  ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਖੁਦਕੁਸੀ ਦੇ ਰਾਹ ਤੇ ਪਿਆ ਹੋਇਆ ਹੈ। ਜਿਸ ਦਾ ਨਤੀਜਾ ਕਰਜੇ ਦੀ ਪੰਡ ਹੇਠਾਂ ਦਬੇ ਜਗਦੀਸ਼ ਸਿੰਘ ਨੂੰ ਅਪਣੀ ਜੀਵਨ ਲੀਲਾ ਸਮਾਪਤ ਕਰਨੀ ਪਈ। ਉਨ੍ਹਾਂ ਪੰਜਾਬ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜਾ ਅਤੇ ਇੱਕ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਖਾਧੀ ਸਲਫ਼ਾਸ, ਪੁੱਤਰ ਦੇ ਸਾਹਮਣੇ ਪਿਓ ਨੇ ਤੜਫ਼-ਤੜਫ਼ ਕੇ ਤੋੜਿਆ ਦਮ 


author

Shyna

Content Editor

Related News