ਮਾਨਸਾ: ਕਰਜ਼ੇ ਤੋਂ ਪਰੇਸ਼ਾਨ ਇਕ ਹੋਰ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Wednesday, Nov 10, 2021 - 05:42 PM (IST)

ਮਾਨਸਾ (ਅਮਰਜੀਤ ਚਾਹਲ): ਕਰਜ਼ੇ ਦੇ ਬੋਝ ਕਾਰਨ ਮਾਨਸਾ ਜ਼ਿਲ੍ਹੇ ਦੇ ਇੱਕ ਹੋਰ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਸੱਤ ਲੱਖ ਰੁਪਏ ਦਾ ਕਰਜ਼ਦਾਰ ਅਜੇ ਦੋ ਏਕੜ ਜ਼ਮੀਨ ਦਾ ਮਾਲਕ ਸੀ। ਕਿਸਾਨ ਜਥੇਬੰਦੀਆਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਲਈ ਸਰਕਾਰ ਤੇ ਸਰਕਾਰੀ ਨੌਕਰੀ ਅਤੇ ਦੱਸ ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ। ਉਧਰ ਪੁਲਸ ਵੱਲੋਂ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਕਿਸਾਨ ਜਸਵੰਤ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਰੁਲਦੂ ਸਿੰਘ (26) ਸਾਲ ਦੀ ਉਮਰ ਦਾ ਸੀ ਅਤੇ ਉਸ ਦੇ ਕੋਲ ਢਾਈ ਏਕੜ ਜ਼ਮੀਨ ਸੀ। 7 ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ ਫਸਲ ਖ਼ਰਾਬ ਹੋਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਜਿਸ ਦੇ ਚੱਲਦਿਆਂ ਰੁਲਦੂ ਸਿੰਘ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਮ੍ਰਿਤਕ ਕਿਸਾਨ ਸੱਤ ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ ਢਾਈ ਏਕੜ ਜ਼ਮੀਨ ਦਾ ਮਾਲਕ ਸੀ ਜਿਸ ਦੇ ਕਾਰਨ ਅਕਸਰ ਹੀ ਕਰਜ਼ੇ ਤੋਂ ਪਰੇਸ਼ਾਨ ਰਹਿੰਦਾ ਸੀ ਅਤੇ ਰੁਲਦੂ ਸਿੰਘ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਲਈ ਦੱਸ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਅਤੇ ਪੂਰਨ ਕਰਜ਼ ਮੁਆਫ਼ ਕਰਨ ਦੀ ਮੰਗ ਕੀਤੀ ਹੈ।