ਕੱਚੇ ਅਧਿਆਪਕਾਂ ਦੀ ਦਹਾਕਿਆਂ ਦੀ ਉਡੀਕ ਹੋਵੇਗੀ ਖ਼ਤਮ, CM ਮਾਨ ਸੌਂਪਣਗੇ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ

07/27/2023 5:26:53 AM

ਚੰਡੀਗੜ੍ਹ (ਬਿਊਰੋ) : ਇਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ ਇਕ ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿਚ ਠੇਕੇ ’ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ., ਈ. ਜੀ. ਐੱਸ., ਐੱਸ. ਟੀ. ਆਰ., ਏ. ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਬੰਧੀ 28 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ ਅਤੇ ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਮਾਣ ਵਾਲੀ ਗੱਲ : ਪੰਜਾਬ ਦੀ ਧੀ ਨੇ ਜਰਮਨੀ ’ਚ ਹਾਸਲ ਕੀਤੀ ਇਹ ਪ੍ਰਾਪਤੀ

ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਠੇਕੇ ’ਤੇ ਕੰਮ ਕਰ ਰਹੇ ਇਨ੍ਹਾਂ 12,500 ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ ਅਤੇ ਇਹ ਸਮਾਗਮ ਸੂਬੇ ਭਰ ਦੇ ਸਕੂਲਾਂ ’ਚ ਵੀ ਇਕੋ ਸਮੇਂ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਸਾਡੀ ਸਰਕਾਰ ਨੇ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਦਹਾਕਿਆਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਨ ਲਈ ਹਰੇਕ ਸਕੂਲ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਵਿਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਪ੍ਰਤੀਨਿਧਾਂ ਸਮੇਤ ਸਿੱਖਿਆ ਅਧਿਕਾਰੀਆਂ ਤੇ ਵਿਧਾਇਕ ਸ਼ਾਮਲ ਹੋਣਗੇ। ਸਿੱਖਿਆ ਮੰਤਰੀ ਬੈਂਸ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਨਿਭਾ ਰਹੀ ਹੈ।


Manoj

Content Editor

Related News