8 ਦਸੰਬਰ ਭਾਰਤ ਬੰਦ: ਨਾ ਮਿਲੇਗੀ ਸਬਜ਼ੀ ਤੇ ਨਾ ਮਿਲੇਗਾ ਦੁੱਧ

Sunday, Dec 06, 2020 - 06:13 PM (IST)

ਨਵੀਂ ਦਿੱਲੀ/ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖ਼ਿਲਾਫ ਐਲਾਨੇ ਗਏ ਭਾਰਤ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਪੂਰੀ ਰਣਨੀਤੀ ਉਲੀਕ ਲਈ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਵਲੋਂ ਅੱਜ ਦਿੱਲੀ 'ਚ ਪ੍ਰੈੱਸ ਕਾਨਫਰੰਸ ਕਰ ਇਸ ਦੀ ਜਾਣਕਾਰੀ ਦਿੱਤੀ ਗਈ। ਕਿਸਾਨ ਨੇਤਾ ਜੋਗਿੰਦਰ ਯਾਦਵ ਨੇ ਦੱਸਿਆ ਕਿ ਭਾਰਤ ਬੰਦ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਤੋਂ ਸਮਰਥਨ ਮਿਲ ਰਿਹਾ ਹੈ।

ਇਹ ਵੀ ਪੜ੍ਹੋ:  ਜਜ਼ਬੇ ਨੂੰ ਸਲਾਮ: ਜ਼ਖ਼ਮੀ ਹੋਣ ਦੇ ਬਾਵਜੂਦ ਦਿੱਲੀ ਮੋਰਚੇ 'ਚ ਡਟੀ ਮਹਿੰਦਰ ਕੌਰ

ਉਨ੍ਹਾਂ ਦੱਸਿਆ ਕਿ 8 ਦਸੰਬਰ ਦੀ ਸਵੇਰ 8 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਕਿਸਾਨਾਂ ਵਲੋਂ ਪੂਰੇ ਦੇਸ਼ 'ਚ ਚੱਕਾ ਜਾਮ ਕੀਤਾ ਜਾਵੇਗਾ। ਯਾਦਵ ਦੇ ਮੁਤਾਬਕ ਇਸ ਦਿਨ ਕਿਸੇ ਵੀ ਜ਼ਰੂਰੀ ਵਸਤੂ ਦੀ ਸਪਲਾਈ ਨਹੀਂ ਹੋਵੇਗੀ। ਸਬਜ਼ੀ ਦੀਆਂ ਮੰਡੀਆਂ ਬੰਦ ਰਹਿਣਗੀਆਂ ਅਤੇ ਦੁੱਧ ਦੀ ਸਪਲਾਈ ਵੀ ਬੰਦ ਰਹੇਗੀ।

ਇਹ ਵੀ ਪੜ੍ਹੋ:  ਕੋਰੋਨਾ ਦੇ ਡਰ ਤੋਂ ਪਤੀ ਨੇ ਬਣਾਈ ਦੂਰੀ, ਹੁਣ ਕੋਰਟ 'ਚ ਦੇਣਾ ਪਿਆ ਇਹ ਸਬੂਤ

ਇਹ ਵੀ ਪੜ੍ਹੋ:  ਕੈਪਟਨ-ਬਾਦਲ ਦੇ ਫ੍ਰੈਂਡਲੀ ਮੈਚ ਦੀ ਦਹਾਕਿਆਂ ਤੋਂ ਸਜ਼ਾ ਭੁਗਤ ਰਿਹੈ ਪੰਜਾਬ : ਭਗਵੰਤ ਮਾਨ


Shyna

Content Editor

Related News