ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹਦਾਇਤਾਂ ਜਾਰੀ

Saturday, Jul 15, 2023 - 05:49 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫ਼ੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ ਅਤੇ ਅਸਮਾਨੀ ਸਮੇਤ ਲਾਲ ਰੰਗ ਦਾ ਆਈ. ਸੀ. ਡੀ. ਐੱਸ. ਲੋਗੋ ਲਗਾਉਣਗੀਆਂ।

ਇਹ ਵੀ ਪੜ੍ਹੋ : ਜਿਸਮ ਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼, ਪੁਲਸ ਨੇ ਟ੍ਰੈਪ ਲਗਾ ਇਤਰਾਜ਼ਯੋਗ ਹਾਲਤ 'ਚ ਫੜੇ ਕੁੜੀਆਂ-ਮੁੰਡੇ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਲਈ ਗੁਲਾਬੀ (ਬੇਬੀ ਪਿੰਕ ਐਪਰਨ) ਸਮੇਤ ਲਾਲ ਰੰਗ ਦਾ ਆਈ. ਸੀ. ਡੀ. ਐੱਸ. ਲੋਗੋ ਅਤੇ ਹੈਲਪਰਾਂ ਲਈ ਅਸਮਾਨੀ (ਸਕਾਈ ਬਲਿਯੂ ਐਪਰਨ) ਸਮੇਤ ਲਾਲ ਰੰਗ ਦਾ ਆਈ. ਸੀ. ਡੀ. ਐੱਸ. ਲੋਗੋ ਲਗਾਉਣ ਲਈ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਲਾਇਸੈਂਸੀ ਅਸਲਾ ਰੱਖਣ ਵਾਲੇ ਹਫ਼ਤੇ 'ਚ ਕਰ ਲੈਣ ਇਹ ਕੰਮ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਸਾਨੀ ਨਾਲ ਪਹਿਚਾਣ ਹੋ ਸਕੇਗੀ, ਇਸ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਹੋਰ ਨਿਖਾਰ ਆਵੇਗਾ। ਮੰਤਰੀ ਨੇ ਦੱਸਿਆ ਕਿ ਰਾਜ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਕੇ ਹਦਾਇਤ ਕੀਤੀ ਗਈ ਹੈ ਕਿ ਉਹ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ : ਹੈਵਾਨ ਬਣੇ ਫੁੱਫੜ ਨੇ ਰੋਲੀ ਸੀ ਨਾਬਾਲਗ ਭਤੀਜੀ ਦੀ ਪਤ, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Harnek Seechewal

Content Editor

Related News