ਮਜੀਠੀਆ ਦੀ ਜ਼ਮਾਨਤ ’ਤੇ ਫ਼ੈਸਲਾ ਸੁਰੱਖਿਅਤ, ਅਦਾਲਤ ’ਚ ਚਾਰ ਘੰਟੇ ਚੱਲੀ ਤਿੱਖੀ ਬਹਿਸ

07/29/2022 6:23:19 PM

ਚੰਡੀਗੜ੍ਹ : ਡਰੱਗ ਮਾਮਲੇ ਵਿਚ ਪਟਿਆਲਾ ਜੇਲ ਵਿਚ ਬੰਦ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ’ਤੇ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਦੋਵਾਂ ਪੱਖਾਂ ਦੇ ਵਕੀਲਾਂ ਵਿਚਾਲੇ 4 ਘੰਟੇ ਦੀ ਲੰਮੀ ਅਤੇ ਤਿੱਖੀ ਬਹਿਸ ਹੋਈ। ਸੂਤਰਾਂ ਮੁਤਾਬਕ ਬਹਿਸ ਤੋਂ ਬਾਅਦ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਮਜੀਠੀਆ ਖ਼ਿਲਾਫ਼ ਡਰੱਗ ਕੇਸ ਦਰਜ ਹੈ। ਫਿਲਹਾਲ ਉਹ ਪਟਿਆਲਾ ਦੀ ਜੇਲ ਵਿਚ ਬੰਦ ਹਨ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵਲੋਂ ਜਾਰੀ ਹੋਇਆ ਨਵਾਂ ਫ਼ਰਮਾਨ, ਚੱਕਰਾਂ ’ਚ ਪਏ ਵਿਦਿਆਰਥੀਆ ਤੇ ਮਾਪੇ

ਸ਼ੁੱਕਰਵਾਰ ਨੂੰ ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕੀਤੀ। ਲਗਭਗ 4 ਘੰਟੇ ਦੀ ਭਖਵੀਂ ਬਹਿਸ ਪਿੱਛੋਂ ਅਦਾਲਤ ਨੇ ਮਾਮਲੇ ਨੂੰ ਅਗਲੀ ਤਾਰੀਖ਼ ਤੱਕ ਸੁਰੱਖਿਅਤ ਰੱਖ ਲਿਆ। ਅੱਜ ਸੁਣਵਾਈ ਮੌਕੇ ਮਜੀਠੀਆ ਦੀ ਪਤਨੀ ਗਨੀਵ ਕੌਰ ਵੀ ਅਦਾਲਤ ਵਿਚ ਮੌਜੂਦ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਬਿਕਰਮ ਮਜੀਠੀਆ 24 ਫਰਵਰੀ ਤੋਂ ਜੇਲ ਵਿਚ ਬੰਦ ਹਨ ਅਤੇ ਇਸ ਤੋਂ ਪਹਿਲਾਂ ਦੋ ਜੱਜ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਚੁੱਕੇ ਹਨ। ਕੁੱਝ ਮਹੀਨੇ ਪਹਿਲਾਂ ਉਹ ਡਰੱਗ ਕੇਸ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਵੀ ਗਏ ਸਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈਕੋਰਟ ਜਾਣ ਨੂੰ ਕਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਡੀ. ਜੀ. ਪੀ. ਦਾ ਵੱਡਾ ਫ਼ੈਸਲਾ, ਸੂਬੇ ਭਰ ਦੇ ਥਾਣਿਆਂ ਨੂੰ ਜਾਰੀ ਕੀਤੇ ਨਵੇਂ ਹੁਕਮ

ਹਾਈਕੋਰਟ ਦੇ ਚੀਫ ਜਸਟਿਸ ਨੇ ਪਹਿਲਾਂ ਜਸਟਿਸ ਏ. ਜੀ. ਮਸੀਹ ਅਤੇ ਜਸਟਿਸ ਸੰਦੀਪ ਮੋਦਗਿੱਲ ਦੀ ਬੈਂਚ ਬਣਾਈ ਸੀ। ਇਨ੍ਹਾਂ ਵਿਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਜਸਟਿਸ ਰਾਵ ਅਤੇ ਜਸਟਿਸ ਅਨੂਪ ਚਿਤਕਾਰਾ ਦੇ ਬੈਂਚ ਨੂੰ ਕੇਸ ਭੇਜਿਆ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਵ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਹੈ। 

ਇਹ ਵੀ ਪੜ੍ਹੋ : ਝੂੰਦਾ ਕਮੇਟੀ ਵੱਲੋਂ ਸੁਖਬੀਰ ਦੀ ਪ੍ਰਧਾਨਗੀ ’ਤੇ ਮੋਹਰ ਲਗਾਉਣ ’ਤੇ ਅਕਾਲੀ ਦਲ ’ਚ ਅੰਦਰ ਖਾਤੇ ਬਵਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Gurminder Singh

Content Editor

Related News