ਪੰਜਾਬ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

Thursday, Sep 14, 2023 - 05:35 PM (IST)

ਪੰਜਾਬ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਚੰਡੀਗੜ੍ਹ/ਜਲੰਧਰ (ਸ਼ਰਮਾ, ਧਵਨ) : ਪੰਜਾਬ ਦੇ ਤਹਿਸੀਲ ਕੰਪਲੈਕਸਾਂ/ਸਬ-ਤਹਿਸੀਲ ਕੰਪਲੈਕਸਾਂ ਦੀ ਜਲਦ ਹੀ ਨੁਹਾਰ ਬਦਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਨਵੀਆਂ ਤਹਿਸੀਲਾਂ/ਸਬ-ਤਹਿਸੀਲਾਂ ਦੀ ਉਸਾਰੀ ਅਤੇ ਅਪਗ੍ਰੇਡੇਸ਼ਨ ਲਈ ਕਰੀਬ 158 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇਥੇ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 5 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਵੱਡਾ ਤੋਹਫ਼ਾ

ਉਨ੍ਹਾਂ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ ਰੁਪਏ, 4.31 ਕਰੋੜ ਰੁਪਏ, 10.68 ਕਰੋੜ ਰੁਪਏ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਈ 2023 ਵਿਚ ਰੱਖਿਆ ਸੀ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਨਵੇਂ ਤਹਿਸੀਲ ਕੰਪਲੈਕਸ ਲਈ 6.52 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਨਕੋਦਰ ਦਾ ਨਵਾਂ ਤਹਿਸੀਲ ਕੰਪਲੈਕਸ ਉਸਾਰਨ ਲਈ 6.18 ਕਰੋੜ ਰੁਪਏ ਜਾਰੀ ਹੋਏ ਹਨ।

ਇਹ ਵੀ ਪੜ੍ਹੋ : 81 ਹਜ਼ਾਰ ਤੋਂ ਵਧੇਰੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ, ਮੋੜਨੇ ਪੈਣਗੇ PM ਕਿਸਾਨ ਯੋਜਨਾ ਦੇ ਪੈਸੇ

ਇਸ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ-ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਲਈ 5.98 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਜਿੰਪਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਬੱਸੀ ਪਠਾਣਾਂ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਕਲਾਨੌਰ ਲਈ 6.60 ਕਰੋੜ ਰੁਪਏ, ਬਟਾਲਾ ਲਈ 11.06 ਕਰੋੜ ਰੁਪਏ, ਸੁਲਤਾਨਪੁਰ ਲੋਧੀ ਲਈ 5.50 ਕਰੋੜ ਰੁਪਏ ਅਤੇ ਤਹਿਸੀਲ ਕੰਪਲੈਕਸ ਫਗਵਾੜਾ ਲਈ 5.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਕੇਜਰੀਵਾਲ ਤੇ CM ਮਾਨ, ਇਸੇ ਹਫ਼ਤੇ ਹੋ ਸਕਦੈ ਐਲਾਨ

ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਬਰਨਾਲਾ, ਫਰੀਦਕੋਟ, ਸਮਾਣਾ, ਫਿਲੌਰ, ਗੁਰਦਾਸਪੁਰ, ਲੁਧਿਆਣਾ, ਸ਼ਾਹਕੋਟ, ਕਪੂਰਥਲਾ, ਰੂਪਨਗਰ, ਦੀਨਾਨਗਰ, ਸ੍ਰੀ ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News