ਕੋਟਕਪੂਰਾ ਗੋਲ਼ੀਕਾਂਡ : ਅਦਾਲਤ ਨੇ ਸੁਮੇਧ ਸੈਣੀ ਤੇ ਉਮਰਾਨੰਗਲ ਦੀ ਅਗਾਊਂ ਜ਼ਮਾਨਤ ਦਾ ਫ਼ੈਸਲਾ ਰੱਖਿਆ ਸੁਰੱਖਿਅਤ
Monday, Mar 20, 2023 - 05:02 PM (IST)
ਫਰੀਦਕੋਟ (ਜਗਤਾਰ) : ਕੋਟਕਪੂਰਾ ਗੋਲ਼ੀਕਾਂਡ 'ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ, ਸਾਬਕਾ ਆਈ. ਜੀ. ਪੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਫਰੀਦਕੋਟ ਅਦਾਲਤ ਨੇ ਬਹਿਸ ਮੁਕੰਮਲ ਕਰਦਿਆਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦੇਈਏ ਕਿ ਮਾਣਯੋਗ ਅਦਾਲਤ ਨੇ ਕੋਟਕਪੂਰਾ ਗੋਲ਼ੀ ਕਾਂਡ ਨਾਲ ਜੁੜੇ ਮੁਕੱਦਮਾ ਨੰਬਰ 192/2015 ਅਤੇ ਅਤੇ 129/2018 ਵਿਚ ਤਿੰਨਾਂ ਨਾਮਜ਼ਦ ਪੁਲਸ ਅਫ਼ਸਰਾਂ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 21 ਮਾਰਚ ਤੱਕ ਰਾਖਵਾਂ ਰੱਖਿਆ ਹੈ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀ ਕਾਂਡ : ਹੁਣ ਸਾਬਕਾ IG ਉਮਰਾਨੰਗਲ ਨੇ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਅਰਜ਼ੀ
ਦਰਅਸਲ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਬੀਤੀ 15 ਮਾਰਚ ਨੂੰ ਫਰੀਦਕੋਟ ਅਦਾਲਤ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਮਾਮਲਾ ਨੰਬਰ 192/2015 ਅਤੇ 129/2018 ਵਿਚ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ ਅਤੇ ਅੱਜ ਇਸ ਦੀ ਸੁਣਵਾਈ ਸੀ। ਇਸ ਤੋਂ ਇਲਾਵਾ ਸਾਬਕਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ 17 ਮਾਰਚ ਨੂੰ ਅਗਾਊਂ ਜ਼ਮਾਨਤ ਵਾਸਤੇ ਸਥਾਨਕ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਰਜ਼ੀ ਲਗਾਈ ਸੀ ਅਤੇ ਇਨ੍ਹਾਂ ਦੀ ਅਰਜ਼ੀ 'ਤੇ ਬਹਿਸ ਮੁਕੰਮਲ ਕਰਦਿਆਂ ਅਦਾਲਤ ਵੱਲੋਂ ਫ਼ੈਸਲਾ ਸੁਰੱਖਿਅਤ ਰੱਖਿਆ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੋਰਟ ਨੇ ਇਸ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਕੀਤੀ ਅਰਜ਼ੀ ਨੂੰ ਰੱਦ ਕਰ ਦਿੱਤੀ ਗਈ ਸੀ, ਜਿਸ ਕਾਰਨ ਹੁਣ ਉਹ ਮੁਸ਼ਕਿਲਾਂ 'ਚ ਘਿਰੇ ਹੋਏ ਹਨ।
ਇਹ ਵੀ ਪੜ੍ਹੋ- ਮਲੋਟ ’ਚ ਵੱਡੀ ਵਾਰਦਾਤ, ਕੁੜੀ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਪਰਿਵਾਰ ਨੇ ਨੌਜਵਾਨ ਨੂੰ ਦਿੱਤੀ ਰੂਹ ਕੰਬਾਊ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।