ਦਵਿੰਦਰਪਾਲ ਭੁੱਲਰ ਦੀ ਰਿਹਾਈ ਨੂੰ ਲੈ ਕੇ ਸੁਣਾਇਆ ਇਹ ਫੈਸਲਾ
Wednesday, Mar 02, 2022 - 07:30 PM (IST)
ਚੰਡੀਗੜ੍ਹ : ਦਵਿੰਦਰਪਾਲ ਭੁੱਲਰ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਸਜ਼ਾ ਸਮੀਖਿਆ ਬੋਰਡ ਨੇ ਭੁੱਲਰ ਦੀ ਰਿਹਾਈ 'ਤੇ ਰੋਕ ਲਗਾ ਦਿੱਤੀ ਹੈ। ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਭੁੱਲਰ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਪਰ ਹੁਣ ਬੋਰਡ ਨੇ ਭੁੱਲਰ ਦੀ ਰਿਹਾਈ 'ਤੇ ਫਿਲਹਾਲ ਰੋਕ ਲਗਾ ਦਿੱਤੀ ਹੈ।
ਦੱਸ ਦੇਈਏ ਕਿ ਭੁੱਲਰ ਨੂੰ 1993 'ਚ ਦਿੱਲੀ ਵਿੱਚ ਹੋਏ ਬੰਬ ਧਮਾਕਿਆਂ ਦਾ ਦੋਸ਼ੀ ਮੰਨਦਿਆਂ ਅਦਾਲਤ ਨੇ 2002 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਇਹ ਧਮਾਕਾ ਮਨਿੰਦਰਜੀਤ ਸਿੰਘ ਬਿੱਟਾ 'ਤੇ ਹੋਇਆ ਸੀ। ਇਸ ਵਿਚ ਉਹ ਜ਼ਖਮੀ ਹੋ ਗਏ ਸਨ, ਜਦਕਿ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ ਸੀ। ਭੁੱਲਰ ਦੀ ਪਤਨੀ ਨੇ ਫਾਂਸੀ ਦੀ ਸਜ਼ਾ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਜਨਵਰੀ 2014 ਵਿੱਚ ਭੁੱਲਰ ਦੀ ਫਾਂਸੀ ਦੀ ਸਜ਼ਾ ’ਤੇ ਰੋਕ ਲਾ ਦਿੱਤੀ ਸੀ।
ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਪਰਤੀ ਜਲੰਧਰ ਦੀ ਸ਼ਿਵਾਨੀ, ਦੱਸਿਆ ਕਿਹੜੇ ਹਾਲਾਤ ’ਚੋਂ ਲੰਘ ਰਹੇ ਨੇ ਲੋਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ