16 ਨੂੰ ਅੱਧੀ ਅਤੇ 17 ਤਾਰੀਖ਼ ਨੂੰ ਪੂਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ

Monday, Oct 14, 2024 - 03:55 PM (IST)

ਜਲੰਧਰ (ਰੱਤਾ)- 17 ਅਕਤੂਬਰ ਨੂੰ ਦੇਸ਼ ਭਰ ਵਿਚ ਭਗਵਾਨ ਸ਼੍ਰੀ ਵਾਲਮੀਕਿ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ 16 ਤਾਰੀਖ਼ ਨੂੰ ਜਲੰਧਰ ਵਿਚ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ। ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 16 ਤਾਰੀਖ਼ ਨੂੰ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਵਿਚ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੁਪਹਿਰ ਦੋ ਵਜੇ ਤੋਂ ਬਾਅਦ ਅੱਧੀ ਛੁੱਟੀ ਐਲਾਨੀ ਗਈ ਹੈ। 

ਜਾਰੀ ਹੁਕਮਾਂ ਅਨੁਸਾਰ 16 ਅਕਤੂਬਰ ਨੂੰ ਜਲੰਧਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਣੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਹ ਹੁਕਮ ਦਿੱਤੇ ਗਏ ਹਨ। ਇਥੇ ਦੱਸ ਦੇਈਏ ਕਿ 17 ਤਾਰੀਖ਼ ਨੂੰ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਰਕਾਰ ਵੱਲੋਂ ਪਹਿਲਾਂ ਹੀ ਪੂਰੀ ਛੁੱਟੀ ਐਲਾਨੀ ਗਈ ਹੈ। 

ਇਹ ਵੀ ਪੜ੍ਹੋ- ਨਕੋਦਰ ਨਾਲ ਸੰਬੰਧਤ ਬਾਬਾ ਸਿੱਦੀਕੀ ਦਾ ਮੁਲਜ਼ਮ ਜੀਸ਼ਾਨ ਕਿਵੇਂ ਪਹੁੰਚਿਆ ਅਪਰਾਧ ਦੀ ਦੁਨੀਆ 'ਚ, ਖੁੱਲ੍ਹੇ ਵੱਡੇ ਰਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News