ਪੇਸ਼ੀ ਦੌਰਾਨ ਗੈਰ-ਹਾਜ਼ਰ ਹੋਣ ’ਤੇ ਭਗੌੜਾ ਐਲਾਨਿਆ
Monday, Nov 02, 2026 - 11:01 AM (IST)
ਬਠਿੰਡਾ (ਸੁਖਵਿੰਦਰ) : ਪੇਸ਼ੀ ਦੌਰਾਨ ਹਾਜ਼ਰ ਨਾ ਹੋਣ ਵਾਲੇ ਮੁਲਜ਼ਮ ਖ਼ਿਲਾਫ਼ ਕਾਰਵਾਈ ਕਰਦਿਆਂ ਅਦਾਲਤ ਵੱਲੋਂ ਪੀ. ਓ. ਐਲਾਨ ਕੀਤਾ ਹੈ। ਥਾਣਾ ਸਿਵਲ ਲਾਈਨ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਰਾਜਵੀਰ ਸਿੰਘ ਵਾਸੀ ਦੌਲਾ ਖ਼ਿਲਾਫ਼ ਜੇ. ਐੱਮ. ਆਈ. ਸੀ. ਮੈਡਮ ਸਰੂਤੀ ਦੀ ਅਦਾਲਤ ਵਿਚ ਕੇਸ ਚੱਲ ਰਿਹਾ ਸੀ।
ਪੇਸ਼ੀ ਦੌਰਾਨ ਹਾਜ਼ਰ ਨਾ ਹੋਣ ’ਤੇ ਅਦਾਲਤ ਵੱਲੋਂ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਭਗੌੜਾ ਐਲਾਨ ਕੀਤਾ ਗਿਆ ਅਤੇ ਪੁਲਸ ਨੂੰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ। ਪੁਲਸ ਵੱਲੋਂ ਅਦਾਲਤ ਦੇ ਹੁਕਮਾਂ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
