ਅਦਾਲਤ ’ਚ ਹਾਜ਼ਰ ਨਾ ਹੋਣ ’ਤੇ ਪੀ. ਓ. ਐਲਾਨਿਆ
Wednesday, Oct 07, 2026 - 12:23 PM (IST)
ਬਠਿੰਡਾ (ਸੁਖਵਿੰਦਰ) : ਅਦਾਲਤ ’ਚ ਹਾਜ਼ਰ ਨਾ ਹੋਣ ’ਤੇ ਅਦਾਲਤ ਵਲੋਂ ਮੁਲਜ਼ਮ ਨੂੰ ਭਗੌੜਾ ਐਲਾਨਿਆ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨੱਥੂ ਰਾਮ ਲਗਾਤਾਰ ਪੇਸ਼ੀ ਤੋਂ ਗੈਰ-ਹਾਜ਼ਰ ਚੱਲ ਰਿਹਾ ਸੀ। ਇਸ ਦੇ ਚੱਲਦਿਆਂ ਜੈ. ਐੱਮ. ਆਈ. ਸੀ. ਤਰੁਣ ਕੁਮਾਰ ਵੱਲੋਂ ਮੁਲਜ਼ਮ ਨੂੰ ਪੀ. ਓ. ਕਰਾਰ ਦਿੰਦਿਆਂ ਪੁਲਸ ਨੂੰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਸਿਵਲ ਲਾਈਨ ਪੁਲਸ ਵੱਲੋਂ ਅਦਾਲਤ ਦੇ ਹੁਕਮਾਂ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
