ਪਰਾਲੀ ਸਾੜਨ ਦੇ ਮਾਮਲਿਆਂ ''ਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ, ਉਲੰਘਣਾ ਕਰਨ ਵਾਲਿਆਂ ''ਤੇ 1084 FIR

Monday, Nov 20, 2023 - 11:52 PM (IST)

ਪਰਾਲੀ ਸਾੜਨ ਦੇ ਮਾਮਲਿਆਂ ''ਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ, ਉਲੰਘਣਾ ਕਰਨ ਵਾਲਿਆਂ ''ਤੇ 1084 FIR

ਚੰਡੀਗੜ੍ਹ (ਬਿਊਰੋ) : ਪੰਜਾਬ ਪੁਲਸ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਜਾ ਰਹੇ  ਨਿਰੰਤਰ ਤੇ ਅਣਥੱਕ ਯਤਨਾਂ ਸਦਕਾ ਪੰਜਾਬ 'ਚ ਖੇਤਾਂ ਨੂੰ ਅੱਗ ਲਗਾਉਣ ਦੇ ਸਿਰਫ 634 ਮਾਮਲਿਆਂ ਦੇ ਨਾਲ ਇਕ ਹੋਰ ਗਿਰਾਵਟ ਦਰਜ ਕੀਤੀ ਗਈ, ਜੋ ਕਿ ਸੋਮਵਾਰ ਨੂੰ ਰਾਜ ਵਿੱਚ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਬਣਦੀ ਹੈ। ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਪਰਾਲੀ ਸਾੜਨ ਨੂੰ ਰੋਕਣ ਸਬੰਧੀ ਨੋਡਲ ਅਫ਼ਸਰ ਵੀ ਹਨ, ਨੇ ਦਿੱਤੀ।

ਉਨ੍ਹਾਂ ਕਿਹਾ, “ਇਹ ਲਗਾਤਾਰ ਤੀਜੇ ਦਿਨ ਹੈ, ਜਦੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਘੱਟੋ-ਘੱਟ 28.8 ਫੀਸਦੀ ਦੀ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ ਹੈ।” ਉਨ੍ਹਾਂ ਕਿਹਾ ਕਿ ਐਤਵਾਰ ਅਤੇ ਸ਼ਨੀਵਾਰ ਨੂੰ ਸੂਬੇ ਵਿੱਚ ਕ੍ਰਮਵਾਰ 740 ਤੇ 637 ਖੇਤਾਂ ਵਿੱਚ ਅੱਗ ਲਗਾਉਣ ਦੇ ਕੇਸ ਸਾਹਮਣੇ ਆਏ।

ਇਹ ਵੀ ਪੜ੍ਹੋ : ਅੱਤਵਾਦੀ ਪੰਨੂ 'ਤੇ NIA ਦੀ ਕਾਰਵਾਈ, ਏਅਰ ਇੰਡੀਆ ਦੇ ਜਹਾਜ਼ ਨੂੰ ਉਡਾਉਣ ਦੀ ਦਿੱਤੀ ਸੀ ਧਮਕੀ

ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ’ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐੱਸਐੱਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸਐੱਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਜ਼ਿਲ੍ਹਿਆਂ, ਜਿੱਥੇ ਪਰਾਲੀ ਸਾੜਨ ਦੇ ਮਾਮਲੇ ਬਹੁਤ ਜ਼ਿਆਦਾ ਹਨ, ਦੇ ਐੱਸਐੱਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੰਜਾਬ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਲਿਸਟ

ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 8 ਨਵੰਬਰ 2023 ਤੋਂ ਹੁਣ ਤੱਕ ਪੁਲਸ ਟੀਮਾਂ ਨੇ 1084 ਐੱਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ 7990 ਮਾਮਲਿਆਂ 'ਚ 1.87 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ (ਰੈੱਡ ਐਂਟਰੀਜ਼) ਵੀ ਕੀਤੀਆਂ ਗਈਆਂ ਹਨ। 

ਪੁਲਸ ਅਤੇ ਸਿਵਲ ਅਧਿਕਾਰੀਆਂ ਦੇ 1085 ਉਡਣ ਦਸਤੇ ਪਰਾਲੀ ਸਾੜਨ ’ਤੇ ਨਜ਼ਰ ਰੱਖ ਰਹੇ ਹਨ, ਜਦਕਿ ਸੀ.ਪੀ./ਐੱਸ.ਐੱਸ.ਪੀਜ਼ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਡੀ.ਐੱਸ.ਪੀਜ਼ ਬਲਾਕ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2587 ਅਜਿਹੀਆਂ ਮੀਟਿੰਗਾਂ ਹੋ ਚੁੱਕੀਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News