40 ਮੁਕਤਿਆਂ ਦੇ ਸ਼ਹੀਦੀ ਸਮਾਗਮ ਸਬੰਧੀ ਇਤਿਹਾਸਕ ਗੁਰਧਾਮਾਂ ਦੀ ਕੀਤੀ ਗਈ ਸਜਾਵਟ

05/04/2022 3:06:43 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : 40 ਮੁਕਤਿਆਂ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ ਜੀ, ਗੁਰਦੁਆਰਾ ਤੰਬੂ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਨੂੰ ਬਿਜਲਈ ਰੌਸ਼ਨੀਆਂ ਨਾਲ ਸਜਾਇਆ ਗਿਆ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਜਿਥੇ 4 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਦੱਸ ਦੇਈਏ ਕਿ ਖਿਦਰਾਣੇ ਦੀ ਜੰਗ ਦੌਰਾਨ ਸ਼ਹੀਦ ਹੋਏ 40 ਸਿੱਖ ਜਿਨ੍ਹਾਂ ਨੂੰ ਸਿੱਖ ਇਤਿਹਾਸ ਚ 40 ਮੁਕਤਿਆਂ ਵਜੋਂ ਜਾਣਿਆਂ ਜਾਂਦਾ ਹੈ । ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 2 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ ਹਨ।

ਇਹ ਵੀ ਪੜ੍ਹੋ : ਬਠਿੰਡਾ 'ਚ ਭਰਾਵਾਂ ਦੇ ਪਿਆਰ ਦੀ ਕਹਾਣੀ, ਵੱਡੇ ਭਰਾ ਦੀ ਮੌਤ ਦੀ ਖ਼ਬਰ ਸੁਣ ਛੋਟੇ ਨੇ ਵੀ ਤੋੜਿਆ ਦਮ

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 4 ਮਈ ਨੂੰ ਪੈਣਗੇ। ਇਸ ਉਪਰੰਤ ਧਾਰਮਿਕ ਸਮਾਗਮ ਹੋਣਗੇ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਪ੍ਰਚਾਰਕ ਪਹੁੰਚਣਗੇ। ਸ਼ਹੀਦੀ ਪੁਰਬ ਦੇ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਧਾਰਮਿਕ ਸਮਾਗਮ ਅੱਜ ਕਰਵਾਏ ਜਾ ਰਹੇ ਹਨ। ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜ ਰਹੇ ਹਨ ਅਤੇ ਇਸ ਤੋਂ ਇਲਾਵਾ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ ਨੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। 2 ਮਈ ਤੋਂ ਚੱਲ ਰਹੇ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਦੇਸ਼ ਵਿਦੇਸ਼ ਤੋਂ ਸੰਗਤ 40 ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਪਹੁੰਚ ਰਹੀ ਹੈ। 

Meenakshi

This news is News Editor Meenakshi