ਸੂਬਾ ਪ੍ਰਧਾਨ ਵੱਲੋਂ ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ
Thursday, Sep 28, 2017 - 03:30 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਪੀ. ਡਬਲਯੂ. ਡੀ. ਟੈਕਨੀਸ਼ਨ ਐਂਡ ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਅਜਮੇਰ ਸਿੰਘ ਬਮਰਾ ਅਤੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਦੀ ਅਗਵਾਈ ਹੇਠ ਸਥਾਨਕ ਵਾਟਰ ਵਰਕਸ ਕੰਪਲੈਕਸ ਵਿਖੇ ਸ਼ਹੀਦ ਊਧਮ ਸਿੰਘ ਸੁਨਾਮ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ ਜਾਣ ਦੀ ਸੂਚਨਾ ਮਿਲੀ ਹੈ। ਇਸ ਮੌਕੇ ਜੱਥੇਬੰਦੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਪੋਤਰੇ ਤੇ ਪੋਤਰੀ ਰਣਜੀਤ ਸਿੰਘ ਤੇ ਕੌਰ ਰਾਣੀ ਨੂੰ 21-21 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ। ਉਨ੍ਹਾਂ ਨੇ ਮੰਗ ਕੀਤੀ ਕਿ ਸ਼ਹੀਦ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਵੱਲੋਂ ਸ਼ਹੀਦ ਊਧਮ ਸਿੰਘ ਦੇ ਪਰਿਵਾਰ ਨੂੰ ਵਿਸ਼ਵਾਸ਼ ਦਿੱਤੀ ਕਿ ਉਹ ਜਲਦ ਹੀ ਸ਼ਹੀਦ ਦੇ ਵਾਰਸਾਂ ਦੀਆਂ ਮੰਗਾਂ ਸਬੰਧੀ ਮੁਖ ਮੰਤਰੀ ਕੈਪਟਨ ਅਮਰਿਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਗੱਲਬਾਤ ਕਰਕੇ ਪੂਰੀਆਂ ਕਰਵਾਉਣਗੇ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਅਮਰੀਕ ਸਿੰਘ, ਐਸ. ਡੀ. ਓ ਅਮ੍ਰਿੰਤਦੀਪ ਸਿੰਘ, ਸਰਕਲ ਸੁਪਰਡੈਂਟ ਜਸਮੀਤ ਸਿੰਘ ਪ੍ਰਿੰਸ ਆਦਿ ਹੋਰ ਮੈਂਬਰ ਹਾਜ਼ਰ ਸਨ।